07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਟੂਡੈਂਟਸ ਯੂਨੀਅਨ ਦੀ ਮੀਟਿੰਗ <br/>

ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਦੀ ਅਗਵਾਈ 'ਚ ਹੋਈ, ਜਿਸ ਵਿਚ ਵੱਖ-ਵੱਖ ਵਿਦਿਅਕ ਸੰਸਥਾਵਾਂ ਅੰਦਰ ਮੈਂਬਰਸ਼ਿਪ ਕਰਕੇ ਕਮੇਟੀਆਂ ਬਣਾਉਣ ਅਤੇ ਵਿਦਿਅਕ ਸੰਸਥਾਵਾਂ ਵਿਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਕੌਰ ਤੇ ਸਕੱਤਰ ਨੌਨਿਹਾਲ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਉਹ ਨਾਇਕ ਹੈ, ਜਿਸ ਨੇ ਮਹਿਜ਼ 23 ਸਾਲ ਦੀ ਉਮਰ ਵਿਚ ਹੀ ਫਾਂਸੀ ਦਾ ਰੱਸਾ ਚੁੰਮ ਲਿਆ ਅਤੇ ਸਮਾਜ ਦੀ ਬਿਹਤਰੀ ਲਈ ਨੌਜਵਾਨਾਂ ਨੂੰ ਇਕ ਨਵਾਂ ਰਸਤਾ ਵਿਖਾਇਆ | ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਢਿੱਲਵਾਂ ਤੇ ਖ਼ਜ਼ਾਨਚੀ ਮਮਤਾ ਆਜ਼ਾਦ ਨੇ ਕਿਹਾ ਕਿ ਅੱਜ ਦੇ ਸਮੇਂ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਮੰਨਣ ਦੀ ਹੀ ਨਹੀਂ, ਸਗੋਂ ਪੜ੍ਹਨ ਦੀ ਵੀ ਜ਼ਰੂਰਤ ਹੈ |

ਪਿਛਲੀ ਖ਼ਬਰ ਸਾਬਕਾ ਸੈਨਿਕ ਵੈੱਲਫ਼ੇਅਰ ਯੂਨੀਅਨ ਨੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਨੈਸ਼ਨਲ ਓਵਰਸੀਜ਼ ਸਕਾਲਰਸ਼ਿਪ ਸੰਬੰਧੀ ਜਾਗਰੂਕਤਾ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।