08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੜ੍ਹ ਪੀੜਤਾਂ ਦੀ ਮਦਦ ਲਈ ਭਾਕਿਯੂ ਏਕਤਾ (ਉਗਰਾਹਾਂ) ਨੂੰ ਪਿੰਡਾਂ 'ਚੋਂ ਭਰਵਾਂ ਹੁੰਗਾਰਾ

ਅਜੀਤ ਡੈਸਕ 24-09-2025
ਮੰਡੀ ਲੱਖੇਵਾਲੀ, 23 ਸਤੰਬਰ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦੀ ਲੰਬੀ ਮਦਦ ਦੇ ਐਲਾਨ ਤੋਂ ਬਾਅਦ ਹੇਠਲੇ ਪੱਧਰ ਦੀਆਂ ਇਕਾਈਆਂ ਫ਼ੰਡ ਇਕੱਠਾ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ | ਇਸੇ ਲੜੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਆਪਣੇ ਪਿੰਡਾਂ 'ਚੋਂ ਫ਼ੰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ | ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਰਾਜਾ ਮਹਾਂਬੱਧਰ, ਗੁਰਚਰਨ ਸਿੰਘ ਗੰਧੜ, ਹਰਫੂਲ ਸਿੰਘ ਭਾਗਸਰ ਅਤੇ ਮਾਸਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ | ਸੂਬਾ ਕਮੇਟੀ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨੂੰ ਹੋਰ ਜ਼ਿਲਿ੍ਹਆਂ ਨਾਲ ਜੋੜ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤ ਕਿਸਾਨਾਂ ਤੇ ਮਜ਼ਦੂਰਾਂ ਦੀ ਆਉਂਦੀ ਹਾੜ੍ਹੀ ਦੀ ਫ਼ਸਲ ਤੱਕ ਮਦਦ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਲੰਬੀ ਮਦਦ ਵਿਚ ਪੀੜਤ ਕਿਸਾਨਾਂ ਦੀ ਜ਼ਮੀਨ ਪੱਧਰੀ ਕਰਨ, ਕਣਕ ਦੀ ਫ਼ਸਲ ਲਈ ਬੀਜ, ਬਿਜਾਈ ਤੇ ਹੋਰ ਖ਼ਰਚਿਆਂ ਦਾ ਪ੍ਰਬੰਧ ਕਰਨਾ, ਮਜ਼ਦੂਰਾਂ ਦੇ ਜੀਵਨ ਨਿਰਬਾਹ ਲਈ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਦਾ ਖ਼ਰਚ ਸਮੇਤ ਪਰਿਵਾਰ ਦੀ ਆਰਥਿਕ ਮਦਦ ਤੋਂ ਇਲਾਵਾ ਨੁਕਸਾਨੇ ਗਏ ਮਕਾਨ ਵਗੈਰਾ ਲਈ ਸੰਭਵ ਮਦਦ ਕਰਨਾ ਸ਼ਾਮਿਲ ਹੈ | ਇਸ ਮੌਕੇ ਸੁਖਦੇਵ ਸਿੰਘ, ਬਲਕਾਰ ਸਿੰਘ ਗੰਧੜ, ਜਗਸੀਰ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ ਮਹਾਂਬੱਧਰ, ਹਰਚਰਨ ਸਿੰਘ ਲੱਖੇਵਾਲੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਾਨਵ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਮਹਾਰਾਜਾ ਅਗਰਸੇਨ ਜੈਅੰਤੀ ਮੌਕੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।