04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮੋਗਾ ਵਿਖੇ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਅਜੀਤ ਡੈਸਕ 22-10-2025
ਮੋਗਾ, 21 ਅਕਤੂਬਰ (ਸੁਰਿੰਦਰਪਾਲ ਸਿੰਘ)-ਅਜੈ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਕਿਹਾ ਕਿ ਸੂਬਾ ਪੰਜਾਬ ਵਿਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ | ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ | ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ | ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਾਰੇ ਇੱਕਮੁੱਠ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰੀਏ | ਅਜੈ ਗਾਂਧੀ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਏ ਪੁਲਿਸ ਸ਼ਹੀਦੀ ਸ਼ੋਕ ਦਿਵਸ ਮੌਕੇ ਵੱਖ-ਵੱਖ ਹਮਲਿਆਂ ਵਿਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿਚ ਪੁਲਿਸ ਅਤੇ ਦੂਸਰੀਆਂ ਪੈਰਾ ਮਿਲਟਰੀ ਫੋਰਸਾਂ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ, ਕਪਤਾਨ ਪੁਲਿਸ ਹੈੱਡਕੁਆਟਰ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ, ਸਮੂਹ ਡੀ.ਐਸ.ਪੀ., ਸਮੂਹ ਐਸ.ਐਚ.ਓ., ਐਨ.ਜੀ.ਓ. ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸ਼ਹੀਦਾਂ ਦੀਆਂ ਫ਼ੋਟੋਆਂ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ | ਡੀ.ਐਸ.ਪੀ. (ਹ) ਮੋਗਾ ਜੋਰਾ ਸਿੰਘ ਵਲੋਂ ਪੁਲਿਸ ਦੀ ਟੁਕੜੀ ਸਮੇਤ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |

ਪਿਛਲੀ ਖ਼ਬਰ ਪਿੰਡ ਵੰਗਲ ਵਾਸੀ ਸੁਖਦੇਵ ਸਿੰਘ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਲਈ ਲਗਾਇਆ ਧਰਨਾ ਅਗਲੀ ਖ਼ਬਰ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਮੋਗਾ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।