14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪਿੰਡ ਔਲਖ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 23-10-2025

• ਸੋਨ ਤਗ਼ਮਾ ਜੇਤੂ ਯੁਵਰਾਜ ਸਿੰਘ ਦਾ ਸਨਮਾਨ
ਮਲੋਟ, 22 ਅਕਤੂਬਰ (ਪਾਟਿਲ)-ਪਿੰਡ ਔਲਖ ਦੇ ਗੁਰਦੁਆਰਾ ਸਾਹਿਬ ਹਿੰਦ ਦੀ ਚਾਦਰ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਦੇ ਸੰਬੰਧ 'ਚ ਵਿਸ਼ੇਸ਼ ਸਮਾਗਮ ਹੋਇਆ | ਇਸ ਮੌਕੇ ਭਾਈ ਗੁਰਪਾਲ ਸਿੰਘ ਵਲੋਂ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਪਿੰਡ ਦੇ ਹੀ ਜੰਮਪਲ ਯੁਵਰਾਜ ਸਿੰਘ ਪੁੱਤਰ ਡਾ. ਸੁਖਵੰਤ ਸਿੰਘ, ਜਿਸ ਨੇ ਦਿੱਲੀ ਵਿਖੇ ਹੋਏ ਕੌਮੀ ਪੱਧਰ ਦੇ ਮੁਕਾਬਲਿਆਂ ਵਿਚ ਗਤਕੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗ਼ਮਾ ਹਾਸਿਲ ਕੀਤਾ, ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਪਿੰਡ ਔਲਖ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਯੁਵਰਾਜ ਸਿੰਘ ਨੂੰ ਗੁਰਦੁਆਰਾ ਹਿੰਦ ਦੀ ਚਾਦਰ ਸਾਹਿਬ ਦੇ ਪ੍ਰਬੰਧਕਾਂ, ਸਮੂਹ ਗ੍ਰਾਮ ਪੰਚਾਇਤ, ਦਸਮੇਸ਼ ਸਪੋਰਟਸ ਕਲੱਬ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ), ਔਲਖ ਵੈੱਲਫ਼ੇਅਰ ਸੁਸਾਇਟੀ ਅਤੇ ਨਗਰ ਦੇ ਪਤਵੰਤੇ ਸੱਜਣਾਂ ਵਲੋਂ ਸਨਮਾਨ ਪੱਤਰ ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰਡ ਦੇ ਪ੍ਰਬੰਧਕਾਂ ਅਤੇ ਸਥਾਨਕ ਆਗੂਆਂ ਨੇ ਕਿਹਾ ਕਿ ਯੁਵਰਾਜ ਸਿੰਘ ਨੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਬਣ ਕੇ ਦਿਖਾਇਆ ਹੈ | ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਖੇਡਾਂ ਵਿਚ ਰੁਚੀ ਰੱਖਦੇ ਹਨ, ਉਹ ਯੁਵਰਾਜ ਸਿੰਘ ਵਾਂਗ ਮਿਹਨਤ ਕਰਕੇ ਆਪਣੇ ਪਿੰਡ, ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਚਮਕਾ ਸਕਦੇ ਹਨ |

ਪਿਛਲੀ ਖ਼ਬਰ ਬ੍ਰਹਮਕੁਮਾਰੀ ਵਿਸ਼ਵ ਵਿਦਿਆਲਿਆ ਨੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਮਿੰਦਰ ਸਿੰਘ ਵੰਗਲ ਦੇ ਪਰਿਵਾਰ ਨਾਲ ਪਾਰਟੀ ਡਟ ਕੇ ਖੜ੍ਹੀ ਹੈ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।