ਫ਼ਰੀਦਕੋਟ, 22 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਪਿੰਡ ਢੀਮਾਂ ਵਾਲੀ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੁਸਾਇਟੀ ਵਲੋਂ ਨਿੱਕੀਆਂ ਬੱਚੀਆਂ ਨੂੰ ਫ਼ਲ ਅਤੇ ਮਠਿਆਈ ਵੰਡੀ ਗਈ | ਸੁਸਾਇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਲਗਾਤਾਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚ ਸਕੂਲ ਦੇ ਹੁਸ਼ਿਆਰ ਵਿਦਿਆਰਥੀ ਨੂੰ ਸਨਮਾਨਿਤ ਕਰਨਾ, ਫ਼ਲਦਾਰ ਬੂਟੇ ਵੰਡਣੇ, ਲੋੜਵੰਦ ਲੜਕੀਆਂ ਦੇ ਵਿਆਹ ਕਰਨੇ ਅਤੇ ਪਿੰਡ ਨੂੰ ਹਰਾ ਭਰਾ ਬਣਾਉਣ ਲਈ ਪਿੰਡ ਵਿਚ ਪੌਦੇ ਲਗਾਏ ਜਾ ਰਹੇ ਹਨ | ਇਸ ਮੌਕੇ ਬਾਬਾ ਨਿਰਮਲ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਜਸਵਿੰਦਰ ਸਿੰਘ, ਜੀਤ ਸਿੰਘ, ਏ.ਐਸ.ਆਈ ਪਰਮਜੀਤ ਸਿੰਘ, ਪ੍ਰਸ਼ਨ ਸਿੰਘ ਬਰਾੜ, ਗੁਰਤੇਜ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਗੋਪਾਲ ਸਿੰਘ ਆਦਿ ਹਾਜ਼ਰ ਸਨ |