14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ 'ਚ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 23-10-2025
ਬਾਘਾ ਪੁਰਾਣਾ, 22 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਖੁਮਾਣੀਸਰ ਸਾਹਿਬ ਜੈ ਸਿੰਘ ਵਾਲਾ ਕੱਚਾ ਰਸਤਾ ਚੰਦ ਪੁਰਾਣਾ (ਹਲਕਾ ਬਾਘਾ ਪੁਰਾਣਾ) ਵਿਖੇ ਦੀਵਾਲੀ ਤੇ ਬੰਦੀ ਛੋੜ ਦਾ ਦਿਹਾੜਾ ਮਨਾਇਆ ਗਿਆ ਤੇ ਅਖੰਡ ਪਾਠਾਂ ਦੇ ਭੋਗ ਪਾਏ | ਇਸ ਮੌਕੇ ਇਸ ਪਵਿੱਤਰ ਅਸਥਾਨ 'ਤੇ ਦੂਰੋਂ-ਨੇੜਿਓਾ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਸਰੋਵਰ 'ਚ ਇਸ਼ਨਾਨ ਕਰਨ ਉਪਰੰਤ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਨੇ ਧਾਰਮਿਕ ਦੀਵਾਨਾਂ ਦੌਰਾਨ ਸੰਗਤਾਂ ਨਾਲ ਪਵਿੱਤਰ ਤਿਉਹਾਰਾਂ ਦੀ ਸਾਡੇ ਜੀਵਨ 'ਚ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ 'ਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਨੂੰ ਬਾਬਾ ਬਲਵਿੰਦਰ ਸਿੰਘ ਨੇ ਜੀ ਆਇਆਂ ਕਿਹਾ ਅਤੇ ਦੀਵਾਲੀ ਤੇ ਬੰਦੀ ਛੋੜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ |
ਸ੍ਰੀ ਸ਼ਕਤੀ ਮਾਤਾ ਵੈਸ਼ਨੂੰ ਦੇਵੀ ਮੰਦਰ ਵਿਖੇ ਸਮਾਗਮ ਅੱਜ
ਪਿਛਲੀ ਖ਼ਬਰ ਕਲੱਬ ਵਲੋਂ ਬੂਟੇ ਲਗਾਏ ਜਾਣਗੇ ਅਗਲੀ ਖ਼ਬਰ ਬਾਬਾ ਫ਼ਰੀਦ ਵੈੱਲਫ਼ੇਅਰ ਸੁਸਾਇਟੀ ਨੇ ਨਿੱਕੀਆਂ ਬੱਚੀਆਂ ਨੂੰ ਫ਼ਲ ਅਤੇ ਮਠਿਆਈ ਵੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।