27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ 2025-26 ਦੀ ਸ਼ੁਰੂਆਤ

ਅਜੀਤ ਡੈਸਕ 01-11-2025
ਸਾਦਿਕ, 31 ਅਕਤੂਬਰ (ਆਰ.ਐਸ.ਧੁੰਨਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਸਾਲਾਨਾ ਅਥਲੈਟਿਕ ਮੀਟ 2025-26 ਦੀ ਸ਼ੁਰੂਆਤ ਡਾ. ਕੇਵਲ ਅਰੋੜਾ ਸੇਵਾ ਮੁਕਤ ਅਸੀਸਟੈਂਟ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਅਭੈ ਅਰੋੜਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ਸਕੂਲ ਦੇ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਲਈ ਸਵਾਗਤੀ ਗੀਤ ਪੇਸ਼ ਕਰਨ ਦੇ ਨਾਲ ਹੀ ਧਾਰਮਿਕ ਸ਼ਬਦ ਗਾਇਨ ਕੀਤਾ | ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ ਵੀ ਪੇਸ਼ ਕੀਤਾ ਗਿਆ | ਅਥਲੈਟਿਕ ਮੀਟ ਦੇ ਸ਼ੁਰੂਆਤ 'ਚ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਾਊਸ ਵਾਈਜ਼ ਖੇਡਾਂ ਵਿਚ ਹਿੱਸਾ ਲਿਆ | ਇਸ ਸਾਲਾਨਾ ਅਥਲੈਟਿਕ ਮੀਟ 'ਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਦੌੜ, ਸ਼ੋਟ ਪੁੱਟ, ਹਾਈ ਜੰਪ, ਲੋਂਗ ਜੰਪ, ਥਰੋ ਬਾਲ, ਜੈਵਲਿਨ ਥਰੋ, ਗੋਲਾ ਸੁੱਟਣਾ ਆਦਿ ਖੇਡਾਂ 'ਚ ਆਪਣਾ ਪ੍ਰਦਰਸ਼ਨ ਦਿਖਾਇਆ | ਇਸ ਮੌਕੇ ਮੁੱਖ ਮਹਿਮਾਨ ਡਾ. ਕੇਵਲ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਖੇਡਾਂ ਦਾ ਸਾਡੇ ਜੀਵਨ ਵਿਚ ਬਹੁਤ ਮਹੱਤਵਪੂਰਨ ਸਥਾਨ ਹੈ | ਖੇਡਾਂ ਸਾਨੂੰ ਸਰੀਰਕ ਰਿਸ਼ਟ ਪੁਸ਼ਟ ਦੇ ਨਾਲ ਨਾਲ ਮਾਨਸਿਕ ਪੱਖੋਂ ਵੀ ਸੰਤੁਲਨ ਰੱਖਦੀਆਂ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਸਕੂਲ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਾਈਸ ਚੇਅਰਮੈਨ ਬਲਦੇਵ ਸਿੰਘ, ਮੈਨੇਜਮੈਂਟ ਮਾੈਬਰ ਗੁਰਜੀਤ ਸਿੰਘ ਮਨਾਵਾਂ, ਸਕੂਲ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਸੰਬੰਧੀ ਮੀਟਿੰਗ ਕੀਤੀ ਅਗਲੀ ਖ਼ਬਰ ਝੋਨੇ ਦਾ ਝਾੜ ਘੱਟ ਹੋਣ ਕਰਕੇ ਕਿਸਾਨਾਂ 'ਚ ਨਿਰਾਸ਼ਾ ਦਾ ਆਲਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।