10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡਾ. ਰਾਜ ਕੁਮਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 05-11-2025
ਸ੍ਰੀ ਮੁਕਤਸਰ ਸਾਹਿਬ, 4 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਡਾ. ਰਾਜ ਕੁਮਾਰ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਸਿਵਲ ਸਰਜਨ ਤਾਇਨਾਤੀ ਕੀਤੀ ਗਈ ਹੈ | ਉਨ੍ਹਾਂ ਅੱਜ ਬਤੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ ਤੇ ਸਿਵਲ ਸਰਜਨ ਦਫ਼ਤਰ ਦੇ ਸਾਰੇ ਅਫ਼ਸਰਾਂ ਤੇ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸ਼ਾਮਿਲ ਸਨ | ਆਪਣਾ ਅਹੁਦਾ ਸੰਭਾਲਦੇ ਹੋਏ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਉਹ ਇਹ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਤੇ ਸਿਹਤ ਵਿਭਾਗ ਦੇ ਦਫ਼ਤਰਾਂ ਵਿਚ ਆਉਣ 'ਤੇ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਉਨ੍ਹਾਂ ਦਾ ਇਲਾਜ ਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰਾਂ ਦੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇਗੀ ਤਾਂ ਜੋ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਨਾ ਹੋ ਸਕੇ | ਇਸ ਤੋਂ ਇਲਾਵਾ ਫੂਡ ਸੈਂਪਲਿੰਗ ਟੀਮ ਰਾਹੀਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸਮੇਂ-ਸਮੇਂ ਜਾਂਚ ਕੀਤੀ ਜਾਵੇਗੀ ਤੇ ਸ਼ੱਕੀ ਵਸਤੂਆਂ ਦੇ ਸੈਂਪਲ ਲਗਾਤਾਰ ਲਏ ਜਾਣਗੇ ਤਾਂ ਜੋ ਲੋਕਾਂ ਨੂੰ ਸ਼ੁੱਧ ਖਾਣ-ਪੀਣ ਵਾਲੀਆਂ ਵਸਤੂਆਂ ਮਿਲ ਸਕਣ | ਇਸ ਤੋਂ ਇਲਾਵਾ ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੱਚਾ ਬੱਚਾ ਸੇਵਾਵਾਂ, ਗ਼ੈਰ ਸੰਚਾਰੀ ਰੋਗਾਂ ਸੰਬੰਧੀ ਸੇਵਾਵਾਂ ਤੇ ਸਿਹਤ ਵਿਭਾਗ ਦੀਆਂ ਹੋਰ ਸੇਵਾਵਾਂ ਲੋਕਾਂ ਨੂੰ ਪਹਿਲ ਦੇ ਆਧਾਰ ਦੇਣ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਸਟਾਫ਼ ਨੂੰ ਕਿਹਾ ਕਿ ਸਿਹਤ ਸੰਸਥਾਵਾਂ 'ਚ ਆਉਣ ਵਾਲੇ ਲੋਕਾਂ ਨਾਲ ਨਰਮੀ ਵਾਲਾ ਵਰਤਾਓ ਕੀਤਾ ਜਾਵੇ ਤੇ ਪਹਿਲ ਦੇ ਆਧਾਰ 'ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਡੀ.ਐੱਫ਼.ਪੀ.ਓ., ਡਾ. ਦੁਪਿੰਦਰ ਕੁਮਾਰ ਡੀ.ਐੱਮ.ਸੀ., ਡਾ. ਰਾਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫ਼ਸਰ ਸ੍ਰ੍ਰੀ ਮੁਕਤਸਰ ਸਾਹਿਬ, ਡਾ. ਰਜਿੰਦਰ ਕੁਮਾਰ ਐੱਸ.ਐੱਮ.ਓ. ਮਲੋਟ, ਡਾ. ਹਰਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਲੰਬੀ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਅਰਪਣਦੀਪ ਸਿੰਘ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਸਤਵੀਰ ਕੌਰ ਸੁਪਰਡੈਂਟ, ਦੀਪਕ ਕੁਮਾਰ ਡੀ.ਪੀ.ਐੱਮ., ਸੁਖਪਾਲ ਸਿੰਘ, ਸ਼ਮਿੰਦਰ ਸਿੰਘ ਫਾਰਮੇਸੀ ਅਫ਼ਸਰ, ਭੁਪਿੰਦਰ ਸਿੰਘ ਸਟੈਨੋ, ਗੁਰਤੇਜ ਸਿੰਘ ਅੰਕੜਾ ਸਹਾਇਕ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਭਾਰੀ ਮੀਂਹ ਤੇ ਗੜ੍ਹੇਮਾਰੀ ਨਾਲ ਦਾਣਾ ਮੰਡੀ 'ਚ ਪਿਆ ਝੋਨਾ ਭਿੱਜਿਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।