10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਐੱਸ.ਡੀ. ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਮਲੋਟ, 4 ਨਵੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ 'ਚ ਵਿਦਿਆਰਥੀਆਂ ਵਲੋਂ ਸੁੰਦਰ ਸ਼ਬਦ ਗਾਇਨ ਤੇ ਕਵਿਤਾ ਉਚਾਰਨ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਅਰਥ ਤੇ ਗੁਰਮਤਿ ਸਿੱਖਿਆ ਬਾਰੇ ਜਾਣੂ ਕਰਵਾਇਆ ਗਿਆ | ਸਵੇਰ ਦੀ ਸਭਾ ਤੋਂ ਬਾਅਦ ਪਿ੍ੰਸੀਪਲ ਡਾ. ਨੀਰੂ ਬਠਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਲਿਜਾਇਆ ਗਿਆ, ਜਿੱਥੇ ਸਭ ਨੇ ਸ਼ਰਧਾ ਨਾਲ ਮੱਥਾ ਟੇਕਿਆ | ਇਸ ਸ਼ੁੱਭ ਦਿਹਾੜੇ ਮੌਕੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਕਿਹਾ ਕਿ ਅਜਿਹੇ ਧਾਰਮਿਕ ਪੋ੍ਰਗਰਾਮ ਵਿਦਿਆਰਥੀਆਂ 'ਚ ਨੈਤਿਕ ਮੁੱਲਾਂ ਤੇ ਸੇਵਾ ਦੀ ਭਾਵਨਾ ਪੈਦਾ ਕਰਦੇ ਹਨ |
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਮੂੰਹ ਖੁਰ ਦੀ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਅਗਲੀ ਖ਼ਬਰ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਨੂੰ ਵੇਚਣ ਦੇ ਫ਼ੈਸਲੇ ਵਿਰੱੁਧ ਕੀਤੀ ਰੋਸ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।