10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਹਲਕੇ 'ਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਖੁੱਡੀਆਂ

ਪਿੰਡ ਬੁਰਜ ਸਿੱਧਵਾਂ ਵਿਖੇ ਵਿਕਾਸ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ | ਤਸਵੀਰ: ਪਾਟਿਲ <br/> 05-11-2025
ਮਲੋਟ, 4 ਨਵੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਬੁਰਜ ਸਿੱਧਵਾਂ ਅਤੇ ਗੁਰੂਸਰ ਯੋਧਾ 'ਚ 70 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ | ਉਨ੍ਹਾਂ ਵਲੋਂ ਪਿੰਡ ਬੁਰਜ ਸਿੱਧਵਾਂ ਤੇ ਗੁਰੂਸਰ ਯੋਧਾ ਵਿਖੇ 35-35 ਲੱਖ ਦੀ ਲਾਗਤ ਨਾਲ ਹੈਲਥ ਵੈਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿੰਡ ਗੁਰੂਸਰ ਯੋਧਾ 'ਚ ਵਾਟਰ ਵਰਕਸ ਦਾ ਜਾਲ, ਟਿੱਬਾ ਕਾਲੋਨੀ 'ਚ ਪਾਣੀ ਦੀ ਨਿਕਾਸੀ, ਸੁੱਕੇ-ਗਿੱਲੇ ਕੂੜੇ ਦੀ ਸੰਭਾਲ, ਢਾਣੀਆਂ ਨੂੰ ਇੰਟਰਲਾਕ ਟਾਇਲ ਦੇ ਕੰਮ ਵੀ ਕਰਵਾਏ ਗਏ ਹਨ | ਇਸ ਮੌਕੇ ਬੋਲਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਾਂਗ ਲੰਬੀ ਹਲਕੇ 'ਚ ਕਿਸੇ ਵੀ ਵਿਕਾਸ ਕਾਰਜ ਲਈ ਫ਼ੰਡਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਰ ਪ੍ਰਾਜੈਕਟ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਇਕ-ਇਕ ਪੈਸੇ ਨੂੰ ਲੋਕਾਂ ਦੀ ਭਲਾਈ ਲਈ ਵਰਤੋਂ ਵਿਚ ਲਿਆਂਦਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਵਿਚੋਂ ਕਈ ਮੌਕੇ 'ਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸੰਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਇਸ ਮੌਕੇ ਸਰਪੰਚ ਰਣਜੀਤ ਸਿੰਘ, ਸੁਖਪਾਲ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਗੁਰਮੀਤ ਸਿੰਘ ਰਾੜੀਆ, ਸਰਪੰਚ ਰਸ਼ਪਾਲ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਭਾਗੂ, ਪੀ.ਏ. ਗੁਰਬਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਸਕੂਲ 'ਚ ਜਪੁਜੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਅਗਲੀ ਖ਼ਬਰ ਬਾਬਾ ਈਸ਼ਰ ਸਿੰਘ ਨਾਨਕਸਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।