10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਮੌਕੇ ਸਕੂਲ 'ਚ ਜਪੁਜੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ

ਅਜੀਤ ਡੈਸਕ 05-11-2025

ਲੰਬੀ, 4 ਨਵੰਬਰ (ਮੇਵਾ ਸਿੰਘ)-ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਲੰਬੀ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ | ਇਸ ਦੌਰਾਨ ਸਕੂਲ ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ, ਸਮੂਹ ਸਟਾਫ਼ ਮੈਂਬਰਾਂ ਤੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਵੱਧ ਚੜ੍ਹਕੇ ਉਤਸ਼ਾਹ ਪੁੂਰਵਕ ਹਿੱਸਾ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ, ਤੇ ਉਨ੍ਹਾਂ ਦੀ ਸਿੱਖਿਆਂ ਨੂੰ ਆਪਣੇ ਜੀਵਨ ਵਿਚ ਇਲਮੀ ਤੌਰ 'ਤੇ ਨਹੀਂ ਸਗੋਂ ਅਮਲੀ ਤੌਰ 'ਤੇ ਅਪਣਾਉਣ ਲਈ ਆਖਿਆ | ਸਮਾਗਮ ਦੇ ਆਖਰ ਵਿਚ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ |

ਪਿਛਲੀ ਖ਼ਬਰ ਤੇਜ਼ ਬਾਰਿਸ਼ ਤੇ ਗੜੇਮਾਰੀ ਨਾਲ ਮੰਡੀਆਂ 'ਚ ਤੇ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਸੰਭਾਵਨਾ ਵਧੀ ਅਗਲੀ ਖ਼ਬਰ ਹਲਕੇ 'ਚ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।