10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 05-11-2025
ਗਿੱਦੜਬਾਹਾ, 4 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਦਸਮੇਸ਼ ਇੰਟਰਨੈਸ਼ਨਲ ਪਬਲਿਕ ਸਕੂਲ ਥੇੜ੍ਹੀ ਵਿਖੇ ਅੱਜ ਤੀਜੀ ਤੋਂ 10ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦਰਮਿਆਨ ਗੈਲੈਂਟਰੀ ਐਵਾਰਡ ਵਿਨਰਜ਼ ਤੇ ਭਾਰਤੀ ਯੋਧਿਆਂ ਦੀ ਬਹਾਦਰੀ ਤੇ ਬਲੀਦਾਨ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਆਪਣੇ ਉਤਸ਼ਾਹ ਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਗਤੀਵਿਧੀਆਂ ਜਿਵੇਂ ਕਵਿਤਾ ਪਾਠ, ਪੇਂਟਿੰਗ, ਡਰਾਇੰਗ ਤੇ ਲੇਖ ਰਚਨਾ ਆਦਿ 'ਚ ਹਿੱਸਾ ਲਿਆ | ਇਨ੍ਹਾਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਪ੍ਰੇਮ ਤੇ ਸੂਰਵੀਰਾਂ ਪ੍ਰਤੀ ਆਦਰ ਦੀ ਭਾਵਨਾ ਪੈਦਾ ਕਰਨਾ ਸੀ | ਪਿ੍ੰਸੀਪਲ ਮੋਨਿਕਾ ਸ਼ਰਮਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਚੰਗੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਸਰਦਾਰਨੀ ਮਨਮੋਹਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਤੇਜ਼ ਬਾਰਿਸ਼ ਤੇ ਗੜੇਮਾਰੀ ਨਾਲ ਮੰਡੀਆਂ 'ਚ ਤੇ ਖੜ੍ਹੀ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਸੰਭਾਵਨਾ ਵਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।