14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਅਜੀਤ ਡੈਸਕ 06-11-2025
ਲੰਬੀ, 5 ਨਵੰਬਰ (ਮੇਵਾ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੀ ਗੁਰੂ ਸਾਹਿਬਾਨਾਂ ਦੀ ਪਵਿੱਤਰ ਗੁਰਬਾਣੀ ਤੋਂ ਸੇਧ ਲੈ ਕੇ ਚੱਲਣਾ ਚਾਹੀਦਾ ਹੈ | ਉਹ ਸਵੇਰੇ ਪਹਿਲਾਂ ਆਪਣੇ ਜੱਦੀ ਪਿੰਡ ਖੁੱਡੀਆਂ ਗੁਲਾਬ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਤਮਸਤਕ ਹੋਏ | ਇਸ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣਾ ਸਾਰਾ ਜੀਵਨ ਸੰਸਾਰਿਕ ਸੁੱਖ ਤਿਆਗ ਕੇ ਮਾਨਵਤਾ ਦੀ ਭਲਾਈ ਕਰਨ ਵਿਚ ਲਗਾ ਦਿੱਤਾ | ਉਨ੍ਹਾਂ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਦੁਨੀਆ ਦਾ ਮਾਰਗ ਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਰੇ ਸੰਸਾਰ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਾਂਝਾ ਉਪਦੇਸ਼ ਦਿੱਤਾ | ਇਸ ਮੌਕੇ ਖ਼ੁਸ਼ਵੀਰ ਮਾਨ ਸਰਪੰਚ ਸਹਿਣਾਖੇੜਾ, ਰੁਪਿੰਦਰ ਸਿੰਘ ਸਰਪੰਚ ਖੁੱਡੀਆਂ ਗੁਲਾਬ ਸਿੰਘ, ਗੁਰਬਾਜ ਸਿੰਘ ਖੁੱਡੀਆਂ ਪੀ.ਏ., ਟੋਨੀ ਭੁੱਲਰ, ਰਾਮ ਸਿੰਘ, ਦਰਸਨ ਸਿੰਘ ਦਰਸੀ ਲੰਬੀ, ਬਿੱਟੂ ਦਿਉਣਖੇੜਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਪ੍ਰੇਰਨਾਸਰੋਤ-ਵਿਧਾਇਕ ਕਾਕਾ ਬਰਾੜ ਅਗਲੀ ਖ਼ਬਰ ਕੈਬਨਿਟ ਮੰਤਰੀ ਖੁੱਡੀਆਂ ਨੇ ਗੜਿਆਂ ਤੇ ਬਾਰਿਸ਼ ਨਾਲ ਹੋਏ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।