15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਆਰੀਅਨ ਪਬਲਿਕ ਸਕੂਲ ਵਿਖੇ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 06-11-2025
ਗਿੱਦੜਬਾਹਾ, 5 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਅੱਜ ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਵਿਚ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਤੇ ਸੰਗਤਾਂ ਨੇ ਸੇਵਾ ਭਾਵਨਾ ਭਾਗ ਲਿਆ | ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ 'ਤੇ ਆਧਾਰਿਤ ਸ਼ਬਦ ਕੀਰਤਨ, ਕਵਿਤਾ ਪਾਠ, ਭਾਸ਼ਣ ਅਤੇ ਕਵਿਸ਼ਰੀ ਰਾਹੀਂ ਗੁਰੂ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸਕੂਲ ਦੇ ਪ੍ਰਧਾਨ ਦੀਪਕ ਗੋਇਲ ਨੇ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਸੁਚਾਰਿਤਾ ਗਰਗ, ਪ੍ਰਧਾਨ ਦੀਪਕ ਗੋਇਲ, ਸਕੱਤਰ ਸੁਭਾਸ਼ ਗਰਗ, ਖ਼ਜ਼ਾਨਚੀ ਅਮਿਤ ਬਾਂਸਲ ਜੇ.ਪੀ. ਆਦਿ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ ਅਗਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।