20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸਫ਼ਰ-ਏ-ਸ਼ਹਾਦਤ ਦੀ ਯਾਦ 'ਚ ਸਕੂਲ ਵਿਖੇ ਵਿਸ਼ੇਸ਼ ਇਤਿਹਾਸਕ ਸਮਾਗਮ

ਅਜੀਤ ਡੈਸਕ 22-12-2025
ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ' ਦੀ ਯਾਦ 'ਚ ਅੱਜ ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦੋ ਦਿਨਾਂ ਦਾ ਵਿਸ਼ੇਸ਼ ਇਤਿਹਾਸਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼ਹਾਦਤਾਂ ਦੇ ਇਤਿਹਾਸ ਤੇ ਕੁਰਬਾਨੀਆਂ ਨਾਲ ਜੋੜਨਾ ਸੀ | ਇਸ ਦੌਰਾਨ ਬੱਚਿਆਂ ਵਲੋਂ ਸ਼ਬਦ, ਕਵੀਸ਼ਰੀ ਤੇ ਇਤਿਹਾਸਕ ਵਿਚਾਰ ਪੇਸ਼ ਕੀਤੇ ਗਏ | ਅਧਿਆਪਕਾ ਨਰਿੰਦਰ ਕੌਰ ਵਲੋਂ ਪਰਿਵਾਰਕ ਵਿਛੋੜੇ ਤੇ ਸ਼ਹੀਦੀ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਵਲੋਂ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਲਈ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ |
ਪਿਛਲੀ ਖ਼ਬਰ ਲਾਇਨਜ਼ ਕਲੱਬ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਤਰਮਾਲਾ ਵਿਖੇ ਸਾਲਾਨਾ ਸਮਾਗਮ ਸਤਰੰਗੀ ਪੀਂਘ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।