06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡੀ.ਟੀ.ਐਫ. ਵਲੋਂ ਅਧਿਆਪਕਾਂ ਉੱਪਰ ਬਿ੍ਜ ਕੋਰਸ ਥੋਪਣ ਦੀ ਨਿਖੇਧੀ ਕਿਹਾ, ਬਿ੍ਜ ਕੋਰਸ ਵਾਪਸ ਨਾ ਲਿਆ ਤਾਂ ਜਥੇਬੰਦੀ ਕਰੇਗੀ ਸੰਘਰਸ਼

ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਪ੍ਰੋਵਾਈਡਰ ਤੋਂ ਸਿੱਧੀ ਭਰਤੀ ਵਿਚ ਤਜਰਬੇ ਦੇ ਆਧਾਰ 'ਤੇ ਭਰਤੀ ਹੋਏ ਮੁੱਖ ਅਧਿਆਪਕ ਅਤੇ ਸੈਂਟਰ ਮੁੱਖ ਅਧਿਆਪਕਾਂ ਉੱਪਰ ਸਿੱਖਿਆ ਵਿਭਾਗ ਵਲੋਂ ਬਿ੍ਜ ਕੋਰਸ ਕਰਨ ਦਾ ਤੁਗ਼ਲਕੀ ਫ਼ਰਮਾਨ ਜਾਰੀ ਕਰ ਦਿੱਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਜ਼ਿਲ੍ਹਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਇਹ ਅਧਿਆਪਕ ਲਗਭਗ 15-15 ਸਾਲ ਦਾ ਪੜ੍ਹਾਉਣ ਤਜਰਬਾ ਰੱਖਦੇ ਸਨ | ਇਹ ਅਧਿਆਪਕ ਸਿੱਖਿਆ ਵਿਭਾਗ ਵਲੋਂ ਆਪਣੀ ਭਰਤੀ ਸਮੇਂ ਲਾਈਆਂ ਸਭ ਸ਼ਰਤਾਂ ਅਤੇ ਯੋਗਤਾਵਾਂ ਪੂਰੀਆਂ ਕਰ ਕੇ ਨੌਕਰੀ ਵਿਚ ਆਏ ਸਨ ਪਰ ਹੁਣ ਲਗਭਗ 6 ਸਾਲ ਬਾਅਦ ਇਨ੍ਹਾਂ ਨੂੰ ਬਿ੍ਜ ਕੋਰਸ ਕਰਨ ਦਾ ਹੁਕਮ ਕਰ ਦਿੱਤਾ ਹੈ ਜੋ ਕਿ ਸਰਾਸਰ ਗ਼ਲਤ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਜ਼ਿਲ੍ਹਾ ਪ੍ਰੈੱਸ ਗੁਰਮੀਤ ਸਿੰਘ ਝੋਰੜਾਂ ਅਤੇ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਨਿੱਤ ਦਿਨ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੁਕਮ ਕੀਤੇ ਜਾ ਰਹੇ ਹਨ ਜਿਸ ਕਰ ਕੇ ਅਧਿਆਪਕ ਆਪਣੇ ਮੁੱਖ ਕੰਮ ਪੜ੍ਹਾਈ ਕਰਵਾਉਣ ਦੀ ਥਾਂ ਆਪਣੇ ਉੱਪਰ ਥੋਪੇ ਜਾ ਰਹੇ ਬੇਲੋੜੇ ਹੁਕਮਾਂ ਨੂੰ ਰੱਦ ਕਰਵਾਉਣ ਲਈ ਸੜਕਾਂ 'ਤੇ ਸੰਘਰਸ਼ ਕਰਦੇ ਆ ਰਹੇ ਹਨ |
ਪਿਛਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਘੁੰਮਣ ਰਜਵਾਹਾ ਦੂਸਰੀ ਵਾਰ ਟੁੱਟਿਆ, ਸੈਂਕੜੇ ਏਕੜ ਕਣਕ ਦੀ ਫ਼ਸਲ ਤਬਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।