05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪੁਲਿਸ ਵਲੋਂ ਨਸ਼ਾ ਤਸਕਰ ਦੀ 5 ਲੱਖ 60 ਹਜ਼ਾਰ ਦੀ ਪ੍ਰਾਪਰਟੀ ਫਰੀਜ਼

ਅਜੀਤ ਡੈਸਕ 26-12-2025
ਮੰਡੀ ਲੱਖੇਵਾਲੀ, 25 ਦਸੰਬਰ (ਮਿਲਖ ਰਾਜ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ | ਇਸ ਤਹਿਤ ਅੰਗਰੇਜ਼ ਸਿੰਘ ਡੀ.ਐੱਸ.ਪੀ. (ਮਲੋਟ) ਤੇ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫ਼ਸਰ ਥਾਣਾ ਲੱਖੇਵਾਲੀ ਵਲੋਂ ਵਿਕਰਮਜੀਤ ਸਿੰਘ ਵਿੱਕੀ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਲੱਖੇਵਾਲੀ ਦੀ ਪ੍ਰਾਪਰਟੀ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਫ਼ਰੀਜ਼ ਕਰਵਾਇਆ ਗਿਆ ਹੈ ਤੇ ਕੰਟੀਟੈਂਟ ਅਥਾਰਟੀ ਵਲੋਂ ਜਾਰੀ ਫਰੀਜ਼ਿੰਗ ਆਰਡਰਾਂ ਨੂੰ ਵਿਕਰਮਜੀਤ ਸਿੰਘ ਦੀ ਪ੍ਰਾਪਰਟੀ ਦੇ ਬਾਹਰ ਲਗਾਇਆ ਗਿਆ | ਜਾਣਕਾਰੀ ਅਨੁਸਾਰ ਵਿਕਰਮਜੀਤ ਸਿੰਘ ਵਿੱਕੀ ਦੇ ਖ਼ਿਲਾਫ ਐੱਨ.ਡੀ.ਪੀ.ਐੱਸ. ਐਕਟ ਥਾਣਾ ਲੱਖੇਵਾਲੀ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮਾ ਦਰਜ ਹੈ, ਜਿਸ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸੀ, ਜਿਸ ਵਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਸੀ | ਪ੍ਰਾਪਰਟੀ ਦੀ ਕੁੱਲ ਕੀਮਤ 5,60,000 ਰੁਪਏ ਬਣਦੀ ਸੀ | ਉਕਤ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐੱਫ. ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਸੀ, ਜਿਸ ਦੇ ਆਰਡਰ ਮੌਸੂਲ ਹੋਣ 'ਤੇ ਉਸ ਦੀ ਪ੍ਰਾਪਰਟੀ ਦੇ ਬਾਹਰ ਫਰੀਜਿੰਗ ਆਰਡਰ ਨੂੰ ਲਗਾਇਆ ਗਿਆ ਹੈ | ਵਿਕਰਮਜੀਤ ਸਿੰਘ ਇਹ ਪ੍ਰਾਪਰਟੀ ਵੇਚ ਨਹੀਂ ਸਕੇਗਾ ਜਿਸ ਸੰਬੰਧੀ ਕੇਸ ਕੰਪੀਟੈਂਟ ਅਥਾਰਟੀ ਪਾਸ ਚੱਲੇਗਾ | ਐੱਸ.ਐੱਸ.ਪੀ. ਨੇ ਦੱਸਿਆ ਕਿ ਸਾਲ 2025 ਤੋਂ ਲੈ ਕੇ ਅੱਜ ਤੱਕ ਕੁੱਲ 33 ਕੇਸ 68-ਐੱਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜੇ ਗਏ ਸਨ, ਜਿਨ੍ਹਾਂ 'ਚੋਂ 31 ਕੇਸ ਮਨਜ਼ੂਰ ਹੋ ਚੁੱਕੇ ਹਨ, ਜਿਨ੍ਹਾਂ ਦੀ ਪ੍ਰਾਪਰਟੀ ਦੀ ਕੁੱਲ ਕੀਮਤ 3,75,26,798 ਰੁਪਏ ਹੈ | ਬਾਕੀ 1 ਕੇਸ ਅਜੇ ਵੀ ਪੈਂਡਿੰਗ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਨਸ਼ਿਆਂ ਖ਼ਿਲਾਫ਼ ਇਸੇ ਤਰ੍ਹਾਂ ਹੀ ਕਾਰਵਾਈ ਜਾਰੀ ਰਹੇਗੀ |
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਚ ਟ੍ਰੈਫ਼ਿਕ ਦੀ ਸਮੱਸਿਆ ਬਣੀ ਗੰਭੀਰ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।