29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵੀਰ ਚੱਕਰ ਵਿਜੇਤਾ ਗੁਰਤੇਜ ਸਿੰਘ ਦੀ 5ਵੀਂ ਬਰਸੀ ਮਨਾਈ

ਅਜੀਤ ਡੈਸਕ 16-06-2025
ਮਾਨਸਾ, 15 ਜੂਨ (ਸੱਭਿ.ਪ੍ਰਤੀ)-ਲੇਹ ਲੱਦਾਖ 'ਚ ਚੀਨ ਦੇ ਬਾਰਡਰ ਗਲਫਾਨ ਘਾਟੀ ਵਿਖੇ 2020 'ਚ 12 ਚੀਨੀ ਫੌਜੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹੀਦੀ ਜਾਮ ਪੀਣ ਵਾਲੇ ਵੀਰ ਚੱਕਰ ਵਿਜੇਤਾ ਗੁਰਤੇਜ ਸਿੰਘ ਦੀ 5ਵੀਂ ਬਰਸੀ ਪਿੰਡ ਬੀਰੇਵਾਲਾ ਡੋਗਰਾ ਵਿਖੇ ਮਨਾਈ | ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਬਠਿੰਡਾ ਮਿਲਟਰੀ ਸਟੇਸ਼ਨ ਤੋਂ 131 ਏ.ਡੀ. ਰਜਮੈਂਟ ਦੀ ਟੀਮ ਨੇ ਪਹੁੰਚ ਕੇ ਸ਼ਹੀਦ ਦੀ ਸਮਾਰਕ 'ਤੇ ਫੁੱਲ ਮਾਲਾਵਾਂ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ | ਪੰਜਾਬ ਕੈਂਸਰ ਕੇਅਰ ਹਸਪਤਾਲ ਦੀ ਟੀਮ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਸਾਬਕਾ ਸੈਨਿਕ ਵੈਲਫੈਅਰ ਐਸੋਸੀਏਸ਼ਨ ਦੇ ਪ੍ਰਧਾਨ ਸੂਬੇਦਾਰ ਮੇਜਰ ਦਰਸ਼ਨ ਸਿੰਘ, ਗੁਰਦੀਪ ਸਿੰਘ, ਗੁਰਮੇਜ ਸਿੰਘ, ਸੁਖਦੀਪ ਸਿੰਘ, ਰਣਜੀਤ ਸਿੰਘ, ਕ੍ਰਿਸ਼ਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਫੌਜ ਦੇ ਜਵਾਨ ਹਾਜ਼ਰ ਸਨ |
ਪਿਛਲੀ ਖ਼ਬਰ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਅਗਲੀ ਖ਼ਬਰ 40 ਪਿੰਡਾਂ ਦੇ ਕੇਂਦਰ ਬੋਹਾ ਨੂੰ ਬਲਾਕ ਦਾ ਦਰਜਾ ਦੇਣ ਦੀ ਮੰਗ ਨੇ ਜ਼ੋਰ ਫੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।