ਬੁਢਲਾਡਾ, 15 ਜੂਨ (ਪ.ਪ.)-ਸਥਾਨਕ ਸ਼ਹਿਰ ਦੀ ਪੰਚਾਇਤੀ ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੀ ਚੋਣ 'ਚ ਸਰਬ ਸੰਮਤੀ ਨਾ ਹੋਣ ਕਾਰਨ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਪੁਰਾਣੀ ਪ੍ਰਬੰਧਕ ਕਮੇਟੀ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ | ਗਊ ਭਗਤਾਂ ਹਾਜ਼ਰੀ ਵਿਚ ਸ਼ਾਮ ਲਾਲ ਧਲੇਵਾਂ ਨੂੰ ਗਊਸ਼ਾਲਾ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਵਾਉਣ ਸੰਬੰਧੀ ਚੋਣ ਅਧਿਕਾਰੀ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਗਊਸ਼ਾਲਾ ਦੀ 21 ਜਾਂ 31 ਮੈਂਬਰੀ ਕਮੇਟੀ ਗਠਿਤ ਕਰਕੇ ਉਸ ਤੋਂ ਬਾਅਦ ਪ੍ਰਧਾਨਗੀ ਦੀ ਚੋਣ ਕਰਵਾਈ ਜਾਵੇ |