29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਪੰਜਾਬ ਦੀ ਉਪਜਾਊ ਜ਼ਮੀਨ ਕਿਸੇ ਵੀ ਕੀਮਤ 'ਤੇ ਗ੍ਰਹਿਣ ਨਹੀਂ ਕਰਨ ਦਿੱਤੀ ਜਾਵੇਗੀ-ਕਿਸਾਨ ਆਗੂ

ਅਜੀਤ ਡੈਸਕ 16-06-2025

ਮਾਨਸਾ, 15 ਜੂਨ (ਰਾਵਿੰਦਰ ਸਿੰਘ ਰਵੀ)-ਵਿਸ਼ਵ ਵਪਾਰ ਸੰਸਥਾ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਕਾਰਪੋਰੇਟ ਪੱਖੀ ਕੇਂਦਰ ਸਰਕਾਰ ਦੀ ਸ਼ੈਅ 'ਤੇ ਪੰਜਾਬ ਸਰਕਾਰ ਸੂਬੇ ਦੀਆਂ ਉਪਜਾਊ ਜ਼ਮੀਨਾਂ ਮੁਫ਼ਤ 'ਚ ਬਗੈਰ ਮਾਲਕਾਂ ਦੀ ਸਹਿਮਤੀ ਤੋਂ ਗ੍ਰਹਿਣ ਕਰਨਾ ਚਾਹੁੰਦੀ ਹੈ | ਇਹ ਦੋਸ਼ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬੋਘ ਸਿੰਘ ਮਾਨਸਾ ਨੇ ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਕਮੇਟੀ ਵਲੋਂ ਪਿੰਡ ਠੂਠਿਆਂਵਾਲੀ ਦੀ ਦਾਣਾ ਮੰਡੀ ਵਿਖੇ ਕੀਤੀ ਜਨਤਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲਗਾਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਬਨ ਸਟੇਟ ਦੇ ਨਾਂਅ 'ਤੇ ਪਿੰਡ ਠੂਠਿਆਂਵਾਲੀ ਦੀ 212 ਏਕੜ ਉਪਜਾਊ ਜ਼ਮੀਨ ਗ੍ਰਹਿਣ ਕਰ ਰਹੀ ਹੈ, ਜਿਸ ਨੂੰ ਕਿਸੇ ਕੀਮਤ 'ਤੇ ਐਕਵਾਇਰ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਆਖਿਆ ਕਿ ਪਹਿਲਾਂ ਭਾਰਤ ਮਾਲਾ ਪ੍ਰੋਜੈਕਟ ਅਤੇ ਹੁਣ ਪਿੰਡਾਂ-ਕਸਬਿਆਂ ਦੇ ਵਿਕਾਸ ਦੇ ਨਾਂਅ ਹੇਠ ਜ਼ਮੀਨ ਕਾਰਪੋਰੇਟਾਂ ਨੂੰ ਮੁਫ਼ਤ ਵਿਚ ਦੇਣਾ ਚਾਹੁੰਦੀ ਹੈ ਜਦਕਿ ਮਿਹਨਤਕਸ਼ ਵਰਗ ਪਹਿਲਾਂ ਹੀ ਬੇਰੁਜ਼ਗਾਰੀ, ਮਹਿੰਗਾਈ , ਨਿਗੂਣੀਆਂ ਸਿਹਤ ਸਹੂਲਤਾਂ ਅਤੇ ਮਹਿੰਗੀ ਵਿੱਦਿਆ ਦੀ ਮਾਰ ਹੇਠ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਕਰ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਇਸ ਪ੍ਰਕਿਰਿਆ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸਮੂਹ ਇਨਸਾਫ਼ ਪਸੰਦ ਜਥੇਬੰਦੀਆਂ ਅਤੇ ਚੇਤਨ ਲੋਕਾਂ ਨੂੰ ਨਾਲ ਲੈ ਕੇ ਸਾਂਝਾ ਜਨਤਕ ਸੰਘਰਸ਼ ਵਿੱਢਿਆ ਜਾਵੇਗਾ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਮਹਿੰਦਰ ਸਿੰਘ ਭੈਣੀਬਾਘਾ, ਨਿਰਮਲ ਸਿੰਘ ਝੰਡੂਕੇ, ਅਮਰੀਕ ਸਿੰਘ ਫਫੜੇ, ਪਰਮਜੀਤ ਸਿੰਘ ਗਾਗੋਵਾਲ, ਧੰਨਾ ਮੱਲ ਗੋਇਲ , ਸਾਧੂ ਸਿੰਘ, ਬਲਜੀਤ ਸਿੰਘ, ਮਲਕੀਤ ਸਿੰਘ ਜੌੜਕੀਆਂ, ਰੂਪ ਸਿੰਘ ਢਿੱਲੋਂ, ਪ੍ਰਸ਼ੋਤਮ ਸਿੰਘ ਗਿੱਲ, ਕੁਲਦੀਪ ਸਿੰਘ ਚੱਕ ਭਾਈਕੇ, ਭਜਨ ਸਿੰਘ ਘੁੰਮਣ, ਗੋਰਾ ਸਿੰਘ ਭੈਣੀ ਬਾਘਾ, ਮੱਖਣ ਸਿੰਘ ਭੈਣੀ ਬਾਘਾ, ਕਿ੍ਸ਼ਨ ਚੌਹਾਨ, ਦਲਜੀਤ ਸਿੰਘ, ਮੇਜਰ ਸਿੰਘ ਦੂਲੋਵਾਲ, ਲਛਮਣ ਸਿੰਘ ਚੱਕ ਅਲੀਸ਼ੇਰ, ਸੁੱਚਾ ਸਿੰਘ ਫਰੀਦਕੇ ਆਦਿ ਸਨ |

ਪਿਛਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ ਅਗਲੀ ਖ਼ਬਰ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਲਗਾਏ ਮੈਡੀਕਲ ਕੈਂਪ 'ਚ 200 ਤੋਂ ਵੱਧ ਮਰੀਜ਼ਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।