ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣਾ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਸ਼ਹਿਰ ਦੀ ਗਸ਼ਤ ਦੌਰਾਨ ਕਾਲਾ ਸਿੰਘ ਵਾਸੀ ਰਾਮਾਂ ਅਤੇ ਸੰਦੀਪ ਸਿੰਘ ਵਾਸੀ ਪਿੰਡ ਬਾਘਾ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਿਆ ਗਿਆ ਜਦੋਂ ਉਹ ਨਸ਼ੀਲੇ ਕੈਪਸੂਲ ਸਪਲਾਈ ਕਰਨ ਲਈ ਸ਼ਹਿਰ ਵਿਚ ਘੁੰਮ ਰਹੇ ਸਨ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲਈ ਗਈ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 150 ਕੈਪਸੂਲ ਬਰਾਮਦ ਹੋਏ ਹਨ | ਪੁਲਿਸ ਵਲੋਂ ਉਕਤ ਕਾਲਾ ਵਾਸੀ ਰਾਮਾਂ ਅਤੇ ਸੰਦੀਪ ਸਿੰਘ ਵਾਸੀ ਬਾਘਾ ਵਿਰੁੱਧ ਰਾਮਾਂ ਥਾਣੇ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ |