17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਕਿਯੂ (ਉਗਰਾਹਾਂ) ਵਲੋਂ ਇੰਡਸਇੰਡ ਬੈਂਕ ਅੱਗੇ ਧਰਨਾ ਲਗਾ ਕੇ ਨਾਅਰੇਬਾਜ਼ੀ

ਅਜੀਤ ਡੈਸਕ 17-06-2025
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੰਡਸਇੰਡ ਬੈਂਕ ਅੱਗੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਝੁਨੀਰ ਬਲਾਕ ਦੇ ਪ੍ਰਧਾਨ ਕੁਲਦੀਪ ਸਿੰਘ ਚਚੋਹਰ ਨੇ ਦੱਸਿਆ ਕਿ ਪਿੰਡ ਫ਼ਤਿਹਪੁਰ ਦੇ ਕਿਸਾਨ ਜਸਵਿੰਦਰ ਸਿੰਘ ਨੇ 2022 'ਚ 8 ਏਕੜ 3 ਕਨਾਲ ਪਰ 19 ਲੱਖ ਰੁਪਏ ਦੀ ਲਿਮਟ ਬਣਾਈ ਸੀ, ਜੋ ਹਰ 6 ਮਹੀਨੇ ਬਾਅਦ ਵਿਆਜ ਸਮੇਤ ਕਿਸ਼ਤ ਭਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਕਿਸਾਨ ਵਲੋਂ 19 ਲੱਖ 93500 ਰੁਪਏ ਵਿਆਜ ਸਮੇਤ ਭਰ ਕੇ ਬੈਂਕ ਤੋਂ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਮੰਗਿਆ ਤਾਂ ਬੈਂਕ ਵਲੋਂ ਹੋਰ 84000 ਰੁਪਏ ਦੀ ਮੰਗ ਕੀਤੀ | ਕਿਸਾਨ ਆਗੂਆਂ ਅਨੁਸਾਰ ਮੁੱਦਾ ਜਥੇਬੰਦੀ ਕੋਲ ਆਉਣ ਤੋਂ ਬਾਅਦ ਵਾਰ-ਵਾਰ ਬੈਂਕ ਅਧਿਕਾਰੀਆਂ ਨੂੰ ਮਿਲਿਆ ਗਿਆ ਪਰ ਲਾਰਿਆਂ ਤੋਂ ਸਿਵਾਏ ਮਸਲੇ ਦਾ ਕੋਈ ਹੱਲ ਨਾ ਕੱਢਿਆ ਗਿਆ, ਜਿਸ ਕਰ ਕੇ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਿਆ | ਜਾਣਕਾਰੀ ਅਨੁਸਾਰ ਬੈਂਕ ਅਧਿਕਾਰੀਆਂ ਵਲੋਂ ਡੀ.ਐਸ.ਪੀ. ਪਿ੍ਤਪਾਲ ਸਿੰਘ ਦੀ ਹਾਜ਼ਰੀ 'ਚ ਮੰਨਿਆ ਕਿ ਬੈਂਕ ਦੇ ਹੈੱਡ ਆਫ਼ਿਸ 'ਚ ਗੱਲ ਹੋ ਚੁੱਕੀ ਹੈ, ਜਲਦ ਹੀ ਕਿਸਾਨ ਨੂੰ ਐਨ.ਓ.ਸੀ. ਦੇ ਦਿੱਤੀ ਜਾਵੇਗੀ | ਇਸ ਭਰੋਸੇ ਉਪਰੰਤ ਧਰਨਾ ਚੁੱਕਿਆ ਗਿਆ | ਇਸ ਮੌਕੇ ਉੱਤਮ ਸਿੰਘ ਰਾਮਾਨੰਦੀ, ਜਗਸੀਰ ਸਿੰਘ ਜਵਾਹਰਕੇ, ਮਨਜੀਤ ਸਿੰਘ ਰਾਮਾਨੰਦੀ, ਸੁਖਵਿੰਦਰ ਸਿੰਘ ਫ਼ਤਿਹਪੁਰ, ਰਾਏ ਸਿੰਘ ਝੇਰਿਆਂਵਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਪੀ.ਆਈ. ਦੀ ਬਲਾਕ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।