16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੀ. ਐਮ. ਦੀ ਯੋਗਸ਼ਾਲਾ ਤਹਿਤ 21 ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਅਜੀਤ ਡੈਸਕ 17-06-2025
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚਲਾਈ ਗਈ 'ਸੀ. ਐਮ. ਦੀ ਯੋਗਸ਼ਾਲਾ' ਤਹਿਤ 21 ਜੂਨ ਨੂੰ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ | ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਨੇ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਾ ਤਿਆਰੀਆਂ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ 'ਚ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਭੱਜ-ਦੌੜ ਭਰੀ ਜ਼ਿੰਦਗੀ 'ਚ ਲੋਕ ਸਰੀਰਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰ ਕੇ ਹੀ ਯੋਗ ਕਲਾਸਾਂ 'ਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ | ਉਨ੍ਹਾਂ ਦੱਸਿਆ ਕਿ ਸਥਾਨਕ ਸੈਂਟਰਲ ਪਾਰਕ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ 'ਚ ਵਧੇਰੇ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ | ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਮਿਸ ਗੁਰਲੀਨ ਕੌਰ ਆਈ.ਏ.ਐਸ. (ਯੂ.ਟੀ), ਹਰਪ੍ਰੀਤ ਸਿੰਘ ਪੀ.ਸੀ.ਐਸ. ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਮੰਜੂ ਬਾਲਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਮਦਨ ਲਾਲ ਕਟਾਰੀਆ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਯੋਗਸ਼ਾਲਾ ਰਮਨਦੀਪ ਕੌਰ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਨਮਿਤਾ ਗਰਗ, ਕਾਰਜਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਔਰਤ ਦੀ ਮੌਤ, 2 ਜ਼ਖਮੀ ਅਗਲੀ ਖ਼ਬਰ ਬਰੇਟਾ ਦੀਆਂ ਸ਼ਹਿਰੀ ਤੇ ਪੇਂਡੂ ਸੜਕਾਂ ਦੀ ਹਾਲਤ ਮਾੜੀ, ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।