ਭੀਖੀ, 16 ਜੂਨ (ਬਲਕਾਰ ਸਿੰਘ ਸਹੋਤਾ)- ਅੱਜ ਦੁਪਹਿਰ ਮਾਨਸਾ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਹੋਏ ਸੜਕ ਹਾਦਸੇ 'ਚ ਔਰਤ ਦੀ ਮੌਤ ਹੋ ਗਈ ਜਦਕਿ ਚਾਲਕ ਸਮੇਤ 2 ਵਿਅਕਤੀ ਜ਼ਖਮੀ ਹੋ ਗਏ | ਜ਼ਖ਼ਮੀਆਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਉਣ ਉਪਰੰਤ ਗੰਭੀਰ ਹਾਲਤ ਨੂੰ ਦੇਖਦੇ ਹੋਏ ਬਾਹਰੀ ਹਸਪਤਾਲ ਲਈ ਰੈਫ਼ਰ ਕੀਤਾ ਗਿਆ | ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਰਿਲਾਇੰਸ ਪੰਪ ਦੇ ਸਾਹਮਣੇ ਇਕ ਟਾਇਲ ਇੱਟਾਂ ਨਾਲ ਭਰੇ ਸੜਕ ਕਿਨਾਰੇ ਖੜ੍ਹੇ ਟਰੈਕਟਰ ਨਾਲ ਇਕ ਆਲਟੋ ਕਾਰ ਟਕਰਾ ਗਈ | ਹਾਦਸੇ 'ਚ ਅਮਰਜੀਤ ਕੌਰ ਵਾਸੀ ਘੁੱਦਾ ਦੀ ਮੌਤ ਹੋ ਗਈ ਜਦਕਿ ਦਵਿੰਦਰ ਸਿੰਘ ਅਤੇ ਸੁਖਵੀਰ ਸਿੰਘ ਗੰਭੀਰ ਜ਼ਖਮੀ ਹੋ ਗਏ |