19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੀ.ਐੱਸ.ਯੂ. ਵਲੋਂ ਹਥੋਆ ਦੀ ਗਿ੍ਫ਼ਤਾਰੀ ਦੀ ਨਿਖੇਧੀ <br/>

ਅਜੀਤ ਡੈਸਕ 18-06-2025
ਮਾਨਸਾ, 17 ਜੂਨ (ਵਿ.ਪ੍ਰਤੀ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਇਕੱਤਰਤਾ ਹੋਈ | ਬੁਲਾਰਿਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਦੀ ਗਿ੍ਫ਼ਤਾਰੀ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਦੀ ਨਿੰਦਾ ਕੀਤੀ | ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਅਰਵਿੰਦਰ ਕੌਰ ਆਜ਼ਾਦ ਨੇ ਕਿਹਾ ਕਿ ਲਗਪਗ ਇੱਕ ਦਹਾਕੇ ਤੋਂ ਉੱਪਰ ਸਮੇਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦਿਵਾਉਣ ਦੀ ਲੜਾਈ ਲੜ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਮਜ਼ਦੂਰਾਂ ਦੀ ਰਿਹਾਈ ਲਈ 13 ਜੂਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਡੀ.ਸੀ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਸੰਗਰੂਰ ਪ੍ਰਸ਼ਾਸਨ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਕੇ ਹਥੋਆ ਨੂੰ ਗਿ੍ਫ਼ਤਾਰ ਕਰਕੇ ਬਠਿੰਡਾ ਜੇਲ੍ਹ ਵਿਚ ਭੇਜ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਗਿ੍ਫ਼ਤਾਰ ਆਗੂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਸਤਨਾਮ ਸਿੰਘ ਝੰਡਾ ਖੁਰਦ, ਜੋਤ ਕੌਰ ਅਤਲਾ, ਖੁਸ਼ੀ ਕੌਰ, ਜਸਪ੍ਰੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਜ਼ਰਾਈਲ ਵਲੋਂ ਈਰਾਨ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ 'ਚ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈ ਵਿਖੇ ਯੁਵਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।