ਭੀਖੀ, 17 ਜੂਨ (ਸਹੋਤਾ)-ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ ਨੇ ਦਾਅਵਾ ਕੀਤਾ ਹੈ ਕਿ ਲੁਧਿਆਣਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ 'ਚ ਕੀਤੇ ਲੋਕ ਹਿਤੈਸ਼ੀ ਫ਼ੈਸਲਿਆਂ ਤੋਂ ਲੋਕ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਲੋਕ ਹਿਤੈਸ਼ੀ ਹੈ | ਸੂਬੇ ਨੂੰ ਸਿੱਖਿਆ, ਸਿਹਤ ਅਤੇ ਮੁੱਢਲੇ ਢਾਂਚੇ ਦੇ ਵਿਕਾਸ ਲਈ ਬਹੁਪੱਖੀ ਯਤਨ ਹੋ ਰਹੇ ਹਨ ਅਤੇ ਸਰਕਾਰ ਭਿ੍ਸ਼ਟਾਚਾਰ ਨੂੰ ਨੱਥਣ 'ਚ ਕਾਮਯਾਬ ਰਹੀ ਹੈ |