27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵਲੋਂ ਤਲਾਸ਼ੀ ਦੌਰਾਨ ਨਸ਼ੀਲੇ ਪਦਾਰਥ ਬਰਾਮਦ <br/>

ਮਾਨਸਾ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਔਰਤ ਨਾਲ ਗੱਲਬਾਤ ਕਰਦੇ ਹੋਏ ਐਸ.ਐਸ.ਪੀ. ਤੇ ਹੋਰ ਅਧਿਕਾਰੀ | ਅਜੀਤ ਤਸਵੀਰ <br/> 19-06-2025
ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲੇ੍ਹ 'ਚ ਤਲਾਸ਼ੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕਰਨ ਦੇ ਨਾਲ ਹੀ 6 ਵਿਅਕਤੀਆਂ ਨੂੰ ਕਾਬੂ ਕਰ ਕੇ ਮੁਕੱਦਮੇ ਦਰਜ ਕੀਤੇ ਗਏ ਹਨ | ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਪੇਸ ਐਪ ਦੀ ਮਦਦ ਨਾਲ ਵੱਖ-ਵੱਖ ਥਾਣਿਆਂ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਭਾਲ ਕੀਤੀ ਗਈ, ਜਿੱਥੇ ਨਸ਼ੇ ਦੀ ਖ਼ਰੀਦ-ਵੇਚ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਆਪਰੇਸ਼ਨ ਸਰਚ ਦੌਰਾਨ 15 ਪੁਲਿਸ ਪਾਰਟੀਆਂ, ਜਿਨ੍ਹਾਂ 'ਚ 1 ਐਸ.ਪੀ, 5 ਡੀ.ਐਸ.ਪੀ, 12 ਮੁੱਖ ਅਫ਼ਸਰ, ਇੰਚਾਰਜ ਸੀ.ਆਈ.ਏ. ਸਟਾਫ਼ ਮਾਨਸਾ, ਇੰਚਾਰਜ ਐਟੀਨਾਰੋਟਿਕਸ ਸੈੱਲ ਸਟਾਫ਼ ਮਾਨਸਾ ਦੇ 312 ਪੁਲਿਸ ਕਰਮਚਾਰੀ ਸ਼ਾਮਿਲ ਸਨ | ਜ਼ਿਲ੍ਹਾ ਪੁਲਿਸ ਮੁਖੀ ਅਨੁਸਾਰ 15 ਖੇਤਰਾਂ 'ਚੋਂ 111 ਸ਼ੱਕੀ ਵਿਅਕਤੀਆਂ ਅਤੇ 104 ਸ਼ੱਕੀ ਵਹੀਕਲਾਂ ਦੀ ਚੈਕਿੰਗ ਦੌਰਾਨ ਗਿ੍ਫ਼ਤਾਰ ਵਿਅਕਤੀਆਂ ਕੋਲੋਂ 6 ਗ੍ਰਾਮ ਚਿੱਟਾ, 365 ਕੈਪਸੂਲ ਸਿਗਨੇਚਰ ਬਰਾਮਦ ਕਰ ਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਅਤੇ ਬੀ. ਐਨ. ਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰਾਂ/ਪਿੰਡਾਂ ਦੇ ਸਕੂਲਾਂ 'ਚ ਨਸ਼ਿਆਂ ਸਬੰਧੀ ਸੈਮੀਨਾਰ ਲਗਾ ਕੇ ਨਸ਼ਿਆਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਜਾਰੀ ਰਹੇਗੀ |

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਘਰ ਵਿਚ ਬੇਕਰੀ ਦਾ ਕੰਮ ਕਰ ਕੇ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਕੰਮ ਕਰ ਰਹੀ ਨਗਰ ਮਹਿਰਾਜ ਦੀ ਗਗਨਦੀਪ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।