ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ
ਅਜੀਤ ਡੈਸਕ
19-06-2025
ਮਾਨਸਾ, 18 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਜ਼ਿਲ੍ਹੇ 'ਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਇਕ ਹੋਰ ਹੁਕਮ 'ਚ ਉਨ੍ਹਾਂ ਜ਼ਿਲ੍ਹੇ ਦੇ ਸਾਈਬਰ ਕੈਫ਼ੇ, ਐ ਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਕੋਈ ਵੀ ਵਰਤੋਂ ਨਾ ਕਰਨ ਦਿੱਤੀ ਜਾਵੇ ਅਤੇ ਹਰ ਵਿਅਕਤੀ ਦਾ ਰਿਕਾਰਡ ਰੱਖਣ ਲਈ ਪੂਰਾ ਪਤਾ ਦਰਜ ਕੀਤਾ ਜਾਵੇ | ਦੋਵੇਂ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |