ਜੋਗਾ, 18 ਜੂਨ (ਵਿ.ਪ੍ਰਤੀ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਸਮੈਸਟਰ 5ਵਾਂ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗਗਨਦੀਪ, ਨਵਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ.ਪਰਮਿੰਦਰ ਕੁਮਾਰੀ, ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |