25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

ਪੀ.ਜੀ.ਡੀ.ਸੀ.ਏ. 'ਚੋਂ ਅੱਵਲ ਆਈਆਂ ਨੈਸ਼ਨਲ ਕਾਲਜ ਭੀਖੀ ਦੀਆਂ ਵਿਦਿਆਰਥਣਾਂ | <br/> 19-06-2025
ਭੀਖੀ, 18 ਜੂਨ (ਪ.ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਸਥਾਨਕ ਨੈਸ਼ਨਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਰਮਨਦੀਪ ਕੌਰ ਨੇ 379, ਦੀਆ ਰਾਣੀ ਨੇ 376 ਅਤੇ ਮੁਸਕਾਨ ਨੇ 375 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀ ਟੈਕਨੌਲੋਜੀ ਨਾਲ ਜੋੜਨ, ਉਨ੍ਹਾਂ ਦੇ ਕੌਸ਼ਲ ਵਿਕਾਸ ਅਤੇ ਆਤਮ-ਨਿਰਭਰਤਾ ਵਧਾਉਣ ਲਈ ਕਾਲਜ ਵਲੋਂ ਯਤਨ ਕੀਤੇ ਜਾ ਰਹੇ ਹਨ | ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਗੁਰਤੇਜ ਸਿੰਘ ਤੇਜੀ, ਰਵੀ ਕੁਮਾਰ, ਨਵਦੀਪ ਕੌਰ, ਹਰਬੰਸ ਸਿੰਘ, ਅਮਨਦੀਪ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਭੀਖੀ ਨੂੰ ਤੋੜਨ ਦੀ ਤਜਵੀਜ਼ ਦੇ ਵਿਰੋਧ 'ਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ <br/> ਅਗਲੀ ਖ਼ਬਰ ਬੀ.ਏ. ਸਮੈਸਟਰ 5ਵਾਂ ਦੇ ਨਤੀਜੇ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।