03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਐੱਸ.ਪੀ.

ਅਜੀਤ ਡੈਸਕ 21-06-2025
ਝੁਨੀਰ, 20 ਜੂਨ (ਸੰਜੀਵ ਸਿੰਗਲਾ)-ਨੇੜਲੇ ਪਿੰਡ ਮੋਡਾ ਵਿਖੇ ਝੁਨੀਰ ਪੁਲਿਸ ਵਲੋਂ ਅੰਤਰਰਾਜੀ ਨਾਕਾ ਲਗਾ ਕੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਅਤੇ ਡੀ.ਐਸ.ਪੀ. ਸਰਦੂਲਗੜ੍ਹ ਮਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਨਸ਼ਾ ਤੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਪੁਲਿਸ ਅਧਿਕਾਰੀਆਂ ਅਨੁਸਾਰ ਗੁਆਂਢੀ ਰਾਜ ਹਰਿਆਣਾ ਦੀ ਹੱਦ ਲੱਗਦੀ ਹੈ ਅਤੇ ਕਈ ਵਾਰ ਨਸ਼ਾ ਤਸਕਰ ਇਸ ਦਾ ਫ਼ਾਇਦਾ ਚੁੱਕ ਜਾਂਦੇ ਹਨ, ਜਿਸ ਕਰ ਕੇ ਅਣਦੱਸੀਆਂ ਥਾਵਾਂ 'ਤੇ ਨਾਕੇ ਲਗਾ ਕੇ ਸਪੈਸ਼ਲ ਚੈਕਿੰਗ ਕੀਤੀ ਜਾਂਦੀ ਹੈ | ਉਨ੍ਹਾਂ ਦਾਅਵਾ ਕੀਤਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ/ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਥਾਣਾ ਝੁਨੀਰ ਦੇ ਮੁੱਖ ਅਫ਼ਸਰ ਅੰਗਰੇਜ ਸਿੰਘ ਤੋਂ ਇਲਾਵਾ ਪੁਲਿਸ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਬੁਢਲਾਡਾ 'ਚ ਨਵੀਂ ਅਨਾਜ ਮੰਡੀ ਬਣਾਉਣ ਦਾ ਵਾਅਦਾ ਨਿਭਾਇਆ-ਵਿਧਾਇਕ ਬੁੱਧ ਰਾਮ ਅਗਲੀ ਖ਼ਬਰ ਘਰੇਲੂ ਕਲੇਸ਼ ਦੇ ਚਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ, 4 ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।