19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸਿੱਖ ਸੰਗਤਾਂ ਨੇ ਯੋਗਾ ਦਿਵਸ ਦੀ ਥਾਂ ਗਤਕਾ ਦਿਵਸ ਮਨਾਇਆ

ਅਜੀਤ ਡੈਸਕ 22-06-2025
ਬੁਢਲਾਡਾ, 21 ਜੂਨ (ਸਵਰਨ ਸਿੰਘ ਰਾਹੀ)-ਯੋਗਾ ਦਿਵਸ ਮੌਕੇ ਸਥਾਨਕ ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਵਲੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਗਤਕਾ ਦਿਵਸ ਮਨਾਇਆ ਗਿਆ | ਗਤਕਾ ਅਖਾੜਾ ਦੇ ਨੌਜਵਾਨਾਂ ਤੇ ਬੱਚਿਆਂ ਵਲੋਂ ਜੁੜੀਆਂ ਸਿੱਖ ਸੰਗਤਾਂ ਨੂੰ ਗਤਕੇ ਦੇ ਜੌਹਰ ਦਿਖਾਏ ਗਏ | ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਮੰਡੇਰ, ਮਾਸਟਰ ਕੁਲਵੰਤ ਸਿੰਘ, ਪਰਮਜੀਤ ਸਿੰਘ ਅਨੇਜਾ, ਗਿਆਨ ਸਿੰਘ ਗਿੱਲ ਅਤੇ ਬਾਬਾ ਦਰਸ਼ਨ ਸਿੰਘ ਕਾਰ ਸੇਵਾ ਵਾਲਿਆਂ ਨੇ ਗਤਕਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਗਤਕਾ ਅਖਾੜਾ ਨੂੰ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਗਤਕਾ ਅਖਾੜਾ ਦੇ ਆਗੂ ਗਗਨਦੀਪ ਸਿੰਘ, ਜਤਿੰਦਰ ਸਿੰਘ, ਜਥੇਦਾਰ ਬਲਬੀਰ ਸਿੰਘ, ਬਲਵਿੰਦਰ ਸਿੰਘ ਭੱਚੂ, ਮਨਿੰਦਰਜੀਤ ਸਿੰਘ ਹਾਕਮਵਾਲਾ, ਕੋਹਿਨੂਰ ਸਿੰਘ, ਅਭੈ ਸਿੰਘ,ਤਨੂ ਸਿੰਘ, ਸੋਨੀ ਸਿੰਘ, ਜਰਨੈਲ ਸਿੰਘ, ਨੱਥਾ ਸਿੰਘ, ਮੇਜਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਭੀਖੀ ਵਿਖੇ ਈਰਖਾਬਾਜ਼ੀ ਦੀ ਭੇਟ ਚੜਿ੍ਹਆ ਕੌਮਾਂਤਰੀ ਯੋਗ ਦਿਵਸ ਸਮਾਰੋਹ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ 26 ਦੇ ਧਰਨੇ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।