ਬੁਢਲਾਡਾ, 21 ਜੂਨ (ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਧਰਮ ਪ੍ਰਚਾਰ ਲਹਿਰ ਮਾਲਵਾ ਜੋਨ ਇੰਚਾਰਜ ਬਾਬਾ ਬੂਟਾ ਸਿੰਘ ਗੁੜਥੜੀ ਵਲੋਂ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਬਰ੍ਹੇ ਦੇ ਸਹਿਯੋਗ ਨਾਲ ਗੁਰਮਤਿ ਤੇ ਦਸਤਾਰ ਮੁਕਾਬਲੇ ਕਰਵਾਏ ਗਏ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਮਿੱਠੂ ਸਿੰਘ ਕਾਹਨੇਕੇ ਮੈਂਬਰ ਸ਼੍ਰੋਮਣੀ ਕਮੇਟੀ, ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਮੇਜਰ ਸਿੰਘ ਢਿੱਲੋਂ, ਅਮਰੀਕ ਸਿੰਘ ਕੋਟਸ਼ਮੀਰ, ਡਾ: ਨਿਸ਼ਾਨ ਸਿੰਘ, ਡਾ: ਨਰਿੰਦਰ ਸਿੰਘ ਪਿ੍ੰਸੀਪਲ ਗੁਰੂ ਨਾਨਕ ਕਾਲਜ ਬੁਢਲਾਡਾ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹਾਜ਼ਰ ਸਨ | ਜਥੇਦਾਰ ਧਾਮੀ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਕੰਪਲੈਕਸ ਤੇ ਲਾਇਬ੍ਰੇਰੀ ਦਾ ਨੀਂਹ ਪੱਥਰ ਵੀ ਰੱਖਿਆ | ਉਨ੍ਹਾਂ ਗੁਰਮਤਿ ਤੇ ਦਸਤਾਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਲਈ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਵਾਲਾ ਪ੍ਰੋਗਰਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਪ੍ਰੋਗਰਾਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਬਾਣੇ ਤੇ ਬਾਣੀ ਦੇ ਧਾਰਨੀ ਬਣ ਕੇ ਗੁਰੂ ਵਾਲੇ ਬਣਨ | ਸ਼੍ਰੋਮਣੀ ਕਮੇਟੀ ਦੇ ਰਾਗੀ, ਢਾਡੀ ਤੇ ਪ੍ਰਚਾਰਕ ਜਥਿਆਂ ਤੋਂ ਇਲਾਵਾ ਕੀਰਤਨ ਦੀਵਾਨਾਂ 'ਚ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਮਦਮਾ ਸਾਹਿਬ ਦੇ ਜਥਿਆਂ ਨੇ ਸੰਗਤਾਂ ਨੂੰ ਗੁਰ ਜਸ ਸੁਣਾ ਕੇ ਨਿਹਾਲ ਕੀਤਾ | ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਸੁਖਪਾਲ ਸਿੰਘ, ਗੁਰੂ ਘਰ ਦੇ ਮੈਨੇਜਰ ਚਤਵਿੰਦਰ ਸਿੰਘ, ਅਕਾਲੀ ਆਗੂ ਹਰਮੇਲ ਸਿੰਘ ਕਲੀਪੁਰ, ਜਥੇ: ਹਜੂਰਾ ਸਿੰਘ, ਸਰਬਣ ਸਿੰਘ, ਬਲਵਿੰਦਰ ਸਿੰਘ ਹਾਕਮਵਾਲਾ, ਸ਼ਾਮ ਲਾਲ ਧਲੇਵਾਂ, ਬਲਵੀਰ ਸਿੰਘ ਬੀਰੋਕੇ, ਨਛੱਤਰ ਸਿੰਘ ਸੰਧੂ, ਭੋਲਾ ਸਿੰਘ ਬਰ੍ਹੇ, ਰਘਵੀਰ ਸਿੰਘ ਮਾਨਸਾ, ਗੁਰਦੀਪ ਸਿੰਘ ਟੋਡਰਪੁਰ, ਬਲਵੀਰ ਸਿੰਘ ਔਲਖ, ਟੇਕ ਸਿੰਘ ਗ੍ਰੰਥੀ, ਗੁਰਮੀਤ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ | ਅੰਮਿ੍ਤ ਸੰਚਾਰ ਮੌਕੇ 50 ਤੋਂ ਵੱਧ ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਦੇ ਲੜ ਲੱਗੇ |