28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

195 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਸਮੇਤ ਗਿ੍ਫ਼ਤਾਰ ਵਿਅਕਤੀ ਤੁਰੰਤ ਜ਼ਮਾਨਤ 'ਤੇ ਰਿਹਾਅ

ਅਜੀਤ ਡੈਸਕ 23-06-2025
ਰਾਮਾਂ ਮੰਡੀ, 22 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਸਥਾਨਕ ਸ਼ਹਿਰ ਦੀ ਗਸ਼ਤ ਦੌਰਾਨ ਏ.ਐੱਸ.ਆਈ. ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਕਮਾਲੂ ਰੋਡ ਦੀ ਇਕ ਸਾਈਡ ਤੋਂ ਇਕ ਵਿਅਕਤੀ ਰਿੰਕੂ ਕੁਮਾਰ ਵਾਸੀ ਰਾਮਾਂ ਮੰਡੀ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ ਗਿਆ | ਮੌਕੇ 'ਤੇ ਪੁਲਿਸ ਨੂੰ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 2 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ | ਇਕ ਹੋਰ ਗਸ਼ਤ ਦੌਰਾਨ ਏ.ਐੱਸ.ਆਈ. ਇਕਬਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਦਾਣਾ ਮੰਡੀ ਵਿਚੋਂ ਕਾਲਾ ਰਾਮ ਵਾਸੀ ਰਾਮਾਂ ਮੰਡੀ ਨੂੰ ਪਾਬੰਦੀਸ਼ੁਦਾ 195 ਕੈਪਸੂਲ ਸਿਗਨੇਚਰ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਰਾਮਾਂ ਥਾਣੇ ਵਿਚ ਉਕਤ ਦੋਵੇਂ ਵਿਅਕਤੀਆਂ ਵਿਰੁੱਧ ਮਾਮਲੇ ਦਰਜ ਕਰ ਲਏ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਿਗਨੇਚਰ ਕੈਪਸੂਲ ਸਮੇਤ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਕਾਲਾ ਰਾਮ ਵਿਰੁੱਧ ਮੁਕੱਦਮਾ ਦਰਜ ਕਰਨ 'ਤੇ ਭਾਵੇਂ ਸਮਾਂ ਲੱਗਿਆ ਹੈ, ਪ੍ਰੰਤੂ ਮੌਕੇ 'ਤੇ ਹੀ ਜ਼ਮਾਨਤ 'ਤੇ ਰਿਹਾ ਕਰਨ ਤੇ ਇਕ ਮਿੰਟ ਵੀ ਨਹੀਂ ਲੱਗਿਆ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਤਾਂ ਸਰਕਾਰ ਵਲੋਂ ਨਸ਼ਾ ਤਸਕਰਾਂ ਦੀ ਭਾਲ ਕਰਨ ਲਈ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਲੜਾਈ ਲੜੀ ਜਾ ਰਹੀ ਹੈ, ਦੂਜੇ ਪਾਸੇ ਉਨ੍ਹਾਂ ਨੂੰ ਤੁਰੰਤ ਜ਼ਮਾਨਤ ਵੀ ਦਿੱਤੀ ਜਾ ਰਹੀ ਹੈ |
ਪਿਛਲੀ ਖ਼ਬਰ ਟਰੈਫ਼ਿਕ ਸਮੱਸਿਆ ਨਾਲ ਦੋ-ਚਾਰ ਹੋ ਰਹੇ ਨੇ ਮਾਨਸਾ ਸ਼ਹਿਰ ਵਾਸੀ ਅਗਲੀ ਖ਼ਬਰ ਮਾਸਟਰ ਸਾਊਾਡ ਦੇ ਬਾਨੀ ਮਾਸਟਰ ਬਲਦੇਵ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।