28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਦੌਰਾ

ਅਜੀਤ ਡੈਸਕ 23-06-2025

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ) - ਬੀਤੇ ਕੱਲ੍ਹ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਸਮੇਂ ਵਿੱਦਿਅਕ ਖੇਤਰ ਵਿਚ ਪਛੜਿਆ ਇਲਾਕਾ ਸਮਝੇ ਜਾਂਦੇ ਬੁਢਲਾਡਾ ਖੇਤਰ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਣ ਤੋਂ ਬਾਅਦ ਚੰਡੀਗੜ੍ਹ, ਪਟਿਆਲਾ ਅਤੇ ਹੋਰਨਾਂ ਵੱਡੇ ਸ਼ਹਿਰਾਂ 'ਚ ਪੜ੍ਹਨ ਜਾਂਦੇ ਇਲਾਕੇ ਦੇ ਵਿਦਿਆਰਥੀ ਹੁਣ ਉਹ ਵੱਡੇ ਕੋਰਸ ਆਪਣੇ ਘਰ ਦੇ ਨੇੜੇ ਹੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਇਸ ਸੰਸਥਾ ਤੋਂ ਪੜ੍ਹ ਕੇ ਗਏ ਸੈਂਕੜੇ ਵਿਦਿਆਰਥੀ ਸਰਕਾਰੀ ਅਤੇ ਵੱਡੀਆਂ ਨਾਮੀ ਕੰਪਨੀਆਂ ਚ ਉੱਚ ਅਹੁਦਿਆਂ ਤੱਕ ਪੁੱਜ ਚੁੱਕੇ ਹਨ | ਉਨ੍ਹਾਂ ਕਾਲਜ ਦੇ ਖ਼ੁਦਮੁਖ਼ਤਿਆਰ ਸੰਸਥਾ ਬਣਨ ਲਈ ਪਿ੍ੰਸੀਪਲ ਡਾ: ਨਰਿੰਦਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਥਾ ਦੇ ਵਿਕਾਸ ਅਤੇ ਤਰੱਕੀ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕਰਨੀ ਬਣਦੀ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਾਲਜ ਦੇ ਗੁਰਮਤਿ ਸਿਖਲਾਈ ਕੈਂਪਾਂ ਵਿਚ ਜੇਤੂ ਵਿਦਿਆਰਥੀਆਂ ਅਤੇ ਕਾਲਜ ਦੇ ਢਾਡੀ ਗਾਇਨ, ਗੁਰਮਤਿ ਵਿਚਾਰ ਅਤੇ ਸ਼ਬਦ ਗਾਇਨ ਸਮੇਤ ਐਨ.ਸੀ. ਸੀ. ਤੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੂੰ ਮਿਲ ਕੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਾਲਜ ਕੈਂਪਸ ਵਿਖੇ ਰੁੱਖ ਲਗਾ ਕੇ ਵਾਤਾਵਰਨ ਦੀ ਸ਼ੁੱਧਤਾ ਦਾ ਸੰਦੇਸ਼ ਦਿੱਤਾ | ਇਸ ਮੌਕੇ ਬਾਬਾ ਬੂਟਾ ਸਿੰਘ ਗੁੜਥੜੀ, ਅਮਰੀਕ ਸਿੰਘ ਕੋਟਸ਼ਮੀਰ, ਮੇਜਰ ਸਿੰਘ ਢਿੱਲੋਂ (ਤਿੰਨੋਂ ਮੈਂਬਰ ਸ਼੍ਰੋਮਣੀ ਕਮੇਟੀ), ਉਪ ਪਿ੍ੰਸੀਪਲ ਡਾ. ਰੇਖਾ ਕਾਲੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਰੇਟਾ ਖੇਤਰ 'ਚ ਮੌਨਸੂਨ ਦੀ ਹੋਈ ਪਹਿਲੀ ਬਾਰਿਸ਼ ਅਗਲੀ ਖ਼ਬਰ ਅਮਰੀਕਾ ਵਲੋਂ ਈਰਾਨ 'ਤੇ ਕੀਤਾ ਹਵਾਈ ਹਮਲਾ ਨਿੰਦਣਯੋਗ-ਲਿਬਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।