07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸਫਾਈ ਸੇਵਕ ਯੂਨੀਅਨ ਵਲੋਂ ਹੜਤਾਲ ਮੁਲਤਵੀ

ਅਜੀਤ ਡੈਸਕ 02-09-2025
ਬੁਢਲਾਡਾ, 1 ਸਤੰਬਰ (ਮਨਚੰਦਾ)- ਭਾਰੀ ਬਾਰਿਸ਼ ਕਾਰਨ ਪਿੰਡਾਂ ਅੰਦਰ ਆਏ ਹੜ੍ਹਾ ਨੂੰ ਦੇਖਦੇ ਹੋਏ ਨਗਰ ਕੌਂਸਲ ਦੇ ਆਉਟਸੋਰਸ ਕਾਮਿਆਂ ਵੱਲੋਂ ਲੰਬੇ ਸਮੇਂ ਤੋਂ ਚੱਲ ਰਹੀ ਹੜ੍ਹਤਾਲ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ | ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ ਅੰਦਰ ਪਾਣੀ ਦੀ ਨਿਕਾਸੀ ਨੂੰ ਲੈ ਕੇ ਕਾਫੀ ਸਮੱਸਿਆਵਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਹੜਤਾਲ 'ਤੇ ਚੱਲ ਰਹੇ ਸਫਾਈ ਸੇਵਕਾਂ ਨਾਲ ਗੱਲਬਾਤ ਕਰਦਿਆਂ ਸਹਿਯੋਗ ਦੀ ਮੰਗ ਕੀਤੀ | ਯੂਨੀਅਨ ਦੇ ਆਗੂ ਸੁਨੀਲ ਕੁਮਾਰ ਨੇ ਦੱਸਿਆ ਕਿ ਮੌਜੂਦਾਂ ਹਾਲਾਤਾਂ ਨੂੰ ਮੱਦੇ ਨਜਰ ਰੱਖਦਿਆਂ ਹੜਤਾਲ ਮੁਲਤਵੀ ਕਰ ਦਿੱਤੀ ਹੈ ਅਤੇ ਉਹ ਸ਼ਹਿਰ ਦੇ ਲੋਕਾਂ ਦੇ ਨਾਲ ਖੜ੍ਹੇ ਹਨ | ਕਾਰਜ ਸਾਧਕ ਅਫਸਰ ਸ਼ਿਕੰਦਰ ਸਿੰਘ ਤੋਂ ਇਲਾਵਾ ਸਫਾਈ ਯੂਨੀਅਨ ਦੇ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਐਸ.ਸੀ. ਫ਼ੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 11ਵੇਂ ਦਿਨ ਵੀ ਜਾਰੀ, ਸ਼ਹਿਰਾਂ 'ਚ ਗੰਦਗੀ ਦੇ ਢੇਰ ਲੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।