08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਐਮ. ਏ. ਪੰਜਾਬੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 02-09-2025
ਜੋਗਾ, 1 ਸਤੰਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਤੇ ਪ੍ਰਗਟ ਸਿੰਘ ਨੇ ਦੱਸਿਆ ਕਿ ਰੁਪਿੰਦਰ ਕੌਰ ਤੇ ਹਰਮਨਜੋਤ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਤੇ ਡੌਲੀ ਕੌਰ ਨੇ ਦੂਜਾ ਅਤੇ ਲਖਵਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਖੇਡਾਂ 'ਚ ਵੀ ਮੱਲਾਂ ਮਾਰ ਰਹੇ ਹਨ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਾਨਸਾ ਜ਼ਿਲੇ੍ਹ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ 19 ਰਿਲੀਫ ਕੈਂਪ ਸਥਾਪਤ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਉਤਸਵ ਲਈ ਜ਼ੋਰਦਾਰ ਤਿਆਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।