20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

2027 ਤੱਕ ਹਲਕੇ ਦੇ ਸਾਰੇ ਪਿੰਡਾਂ 'ਚ ਸਟੇਡੀਅਮ ਬਣਾਏ ਜਾਣਗੇ- ਵਿਧਾਇਕ ਬੁੱਧ ਰਾਮ

ਅਜੀਤ ਡੈਸਕ 22-09-2025

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਆਦਮੀ ਪਾਰਟੀ ਨਾਲ ਸੰਬੰਧਿਤ ਯੂਥ ਕਲੱਬਾਂ ਦੀ ਮੀਟਿੰਗ ਇੱਥੇ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਸਿੰਘ ਗੁੜੱਦੀ ਦੀ ਅਗਵਾਈ ਹੇਠ ਹੋਈ | ਸੰਬੋਧਨ ਕਰਦਿਆਂ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡ ਮੈਦਾਨ ਨਾਲ ਜੋੜਨ ਦੇ ਉਦੇਸ਼ ਨਾਲ ਪਿੰਡਾਂ ਅੰਦਰ ਨੌਜਵਾਨ ਕਲੱਬਾਂ ਦਾ ਗਠਨ ਕੀਤਾ ਗਿਆ ਹੈ, ਜਿਸ ਨਾਲ ਵੱਡੀ ਪੱਧਰ 'ਤੇ ਨੌਜਵਾਨ ਜੁੜ ਰਹੇ ਹਨ | ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਕੀਤੇ ਵਿਕਾਸ ਕੰਮਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ | ਵਿਧਾਇਕ ਨੇ ਕਿਹਾ ਕਿ ਹਲਕੇ ਦੇ ਕਰੀਬ ਅੱਧੇ ਪਿੰਡਾਂ ਅੰਦਰ 13 ਕਰੋੜ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਜਦਕਿ ਅਗਲੇ ਸਾਲ ਫਰਵਰੀ ਤੱਕ ਸਾਰੇ ਦੇ ਸਾਰੇ ਪਿੰਡਾਂ ਚ ਸਟੇਡੀਅਮ ਬਣਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜਲਦੀ ਹੀ ਪਿੰਡਾਂ ਦੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਅਤੇ ਜਿੰਮ ਦਾ ਸਮਾਨ ਵੀ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰ ਸ਼ਹਿਰਾਂ ਵਿਚ ਵਿਕਾਸ ਕਾਰਜਾਂ ਦੀ ਯੂਥ ਵਿੰਗ ਖ਼ੁਦ ਨਿਗਰਾਨੀ ਜ਼ਰੂਰ ਕਰੇ | ਸਹਿਕਾਰਤਾ ਬੈਂਕ ਮਾਨਸਾ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰ ਦਿਲਬਾਗ ਸਿੰਘ ਸਮੇਤ ਹੋਰਨਾਂ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਰੱਖੇ | ਇਸ ਮੌਕੇ ਵਿਧਾਇਕ ਵਲੋਂ ਯੂਥ ਵਿੰਗ ਦੀ ਪਾਰਟੀ ਪਹਿਚਾਣ ਲਈ ਟੀ-ਸ਼ਰਟ ਜਾਰੀ ਕੀਤੀ ਅਤੇ ਟੀ-ਸ਼ਰਟਾਂ ਵੀ ਵੰਡੀਆਂ ਗਈਆਂ |

ਪਿਛਲੀ ਖ਼ਬਰ ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ- ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸ੍ਰੀ ਰਾਮ ਨਾਟਕ ਕਲੱਬ ਵਲੋਂ ਰਾਮਲੀਲ੍ਹਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।