20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ- ਮੁੱਖ ਖੇਤੀਬਾੜੀ ਅਫ਼ਸਰ

ਅਜੀਤ ਡੈਸਕ 22-09-2025
ਮਾਨਸਾ, 21 ਸਤੰਬਰ (ਰਾਵਿੰਦਰ ਸਿੰਘ ਰਵੀ)- ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਉਚਿੱਤ ਪ੍ਰਬੰਧਨ ਲਈ ਵੱਖ-ਵੱਖ ਪਿੰਡਾਂ 'ਚ ਲਗਾਏ ਜਾ ਰਹੇ ਜਾਗਰੂਕਤਾ ਕੈਂਪ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤਪਾਲ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ 'ਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ | ਕੈਂਪ ਵਿਚ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਇਨ ਸਿਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ | ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ 'ਤੇ ਮਸ਼ੀਨਾਂ ਦੀ ਉਪਲੱਬਧਤਾ ਬਾਰੇ ਵੇਰਵਾ ਤਿਆਰ ਕਰਕੇ ਰੱਖਣ ਅਤੇ ਆਪਸੀ ਤਾਲਮੇਲ ਬਣਾ ਕੇ ਚੱਲਣ ਤਾਂ ਜੋ ਪਿੰਡ ਦਾ ਛੋਟਾ ਕਿਸਾਨ ਮਸ਼ੀਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਉਸ ਨੂੰ ਆਸਾਨੀ ਨਾਲ ਪਰਾਲੀ ਪ੍ਰਬੰਧਨ ਲਈ ਮਸ਼ੀਨ ਉਪਲਬਧ ਹੋ ਸਕੇ | ਉਨ੍ਹਾਂ ਕਿਸਾਨ ਨੂੰ ਕਿਹਾ ਕਿ ਉਹ ਝੋਨੇ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਸੁਪਰ ਸੀਡਰ ਨਾਲ ਹੀ ਕਣਕ ਦੀ ਬਿਜਾਈ ਕਰਨ ਤਾਂ ਜੋ ਮਿੱਟੀ ਦੇ ਤੱਤ ਨਸ਼ਟ ਨਾ ਹੋ ਸਕਣ ਅਤੇ ਮਿੱਟੀ ਦੀ ਗੁਣਵੱਤਾ ਬਣੀ ਰਹੇ | ਉਨ੍ਹਾਂ ਕਿਸਾਨਾਂ ਨੂੰ ਆਖਿਆ ਕਿ ਉਹ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਝੋਨੇ ਦੀ ਨਮੀ ਦੀ ਮਾਤਰਾ 17 ਫ਼ੀਸਦੀ ਹੀ ਰੱਖਣ ਤਾਂ ਜੋ ਫ਼ਸਲ ਵੇਚਣ ਵਿਚ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ |
ਪਿਛਲੀ ਖ਼ਬਰ ਬਸਪਾ ਨੇ ਹੁਸ਼ਿਆਰਪੁਰ ਘਟਨਾ ਨੂੰ ਲੈ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ 2027 ਤੱਕ ਹਲਕੇ ਦੇ ਸਾਰੇ ਪਿੰਡਾਂ 'ਚ ਸਟੇਡੀਅਮ ਬਣਾਏ ਜਾਣਗੇ- ਵਿਧਾਇਕ ਬੁੱਧ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।