ਬੁਢਲਾਡਾ, 21 ਸਤੰਬਰ (ਸੁਨੀਲ ਮਨਚੰਦਾ)- ਹੁਸ਼ਿਆਰਪੁਰ 'ਚ ਪ੍ਰਵਾਸੀ ਮਜ਼ਦੂਰ ਵਲੋਂ 5 ਸਾਲਾ ਬੱਚੇ ਹਰਵੀਰ ਸਿੰਘ ਨੂੰ ਅਗਵਾ ਕਰਨ ਉਪਰੰਤ ਉਸ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵਲੋਂ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਅਤੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਸਥਾਨਕ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਪਾਰਟੀ ਦੇ ਹਲਕਾ ਪ੍ਰਧਾਨ ਅਵਤਾਰ ਸਿੰਘ ਕਟਾਰੀਆ ਨੇ ਕਿਹਾ ਕਿ ਸੂਬੇ ਅੰਦਰ ਪ੍ਰਵਾਸੀਆਂ ਦੀ ਗਿਣਤੀ ਦਿਨੋਂ ਦਿਨ ਵਧ ਰਹੀ ਹੈ | ਉਨ੍ਹਾਂ ਆਖਿਆ ਕਿ ਪ੍ਰਵਾਸੀਆਂ ਦੇ ਸੂਬੇ 'ਚ ਆਉਣ ਨਾਲ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਡਾਵਾਂ ਡੋਲ ਹੋ ਗਈ ਹੈ, ਜਿਸ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ | ਇਸ ਮੌਕੇ ਰਾਮਫਲ ਸਿੰਘ, ਬਲਵਿੰਦਰ ਸਿੰਘ ਬਿੰਦਰੀ, ਕੌਂਸਲਰ ਦੀਪਾ ਸਿੰਘ, ਸੋਨੀ ਸਹੋਤਾ, ਕੁਲਦੀਪ ਸਿੰਘ, ਬੂਟਾ ਸਿੰਘ, ਦਰਸ਼ਨ ਸਿੰਘ, ਮੱਘਰ ਸਿੰਘ, ਮੇਜਰ ਸਿੰਘ, ਸੁਲਤਾਨ ਸਿੰਘ, ਰਾਜਵੀਰ ਸਿੰਘ, ਗਮਦੂਰ ਸਿੰਘ, ਮੱਖਣ ਸਿੰਘ ,ਜਰਨੈਲ ਸਿੰਘ, ਦਿਲਬਾਗ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ |
ਬਸਪਾ ਨੇ ਹੁਸ਼ਿਆਰਪੁਰ ਘਟਨਾ ਨੂੰ ਲੈ ਕੇ ਸ਼ਹਿਰ 'ਚ ਕੱਢਿਆ ਰੋਸ ਮਾਰਚ
ਅਜੀਤ ਡੈਸਕ
22-09-2025