19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਪ੍ਰੀਤ ਮਲੂਕਾ ਵਲੋਂ ਜ਼ਿਲ੍ਹਾ ਜਥੇਬੰਦੀ ਦਾ ਵਿਸਥਾਰ

ਅਜੀਤ ਡੈਸਕ 22-09-2025
ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਨੂੰ ਦਿਹਾਤੀ ਹਲਕਿਆਂ 'ਚ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਸਰਗਰਮੀਆਂ ਤੇਜ਼ ਕਰਨ ਲਈ ਬਠਿੰਡਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਜਥੇਬੰਧਕ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਰਾਮਪੁਰਾ ਮੌੜ ਤੇ ਤਲਵੰਡੀ ਹਲਕੇ 'ਚ ਮੰਡਲ ਅਤੇ ਬੂਥ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਅੱਜ ਗੁਰਪ੍ਰੀਤ ਸਿੰਘ ਮਲੂਕਾ ਵਲੋਂ ਅਮਰਜੀਤ ਗਿਰੀ ਨੂੰ ਰਾਮਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮਲੂਕਾ ਨੇ ਕਿਹਾ ਕਿ ਪਾਰਟੀ ਨੂੰ ਪਿੰਡਾਂ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਭਾਜਪਾ ਵਲੋਂ ਪਿੰਡਾਂ 'ਚ ਕੇਂਦਰੀ ਯੋਜਨਾਵਾਂ ਲਾਗੂ ਕਰਨ ਲਈ ਲਗਾਏ ਗਏ ਲੋਕ ਸੇਵਾ ਕੈਂਪ ਲੋਕਾਂ ਨੂੰ ਭਾਜਪਾ ਨਾਲ ਜੋੜਨ 'ਚ ਸਹਾਈ ਹੋ ਰਹੇ ਹਨ | ਬੇਸ਼ੱਕ ਸੂਬਾ ਸਰਕਾਰ ਨੇ ਘਬਰਾਹਟ 'ਚ ਲੋਕ ਸੇਵਾ ਕੈਂਪ ਬੰਦ ਕਰਵਾ ਦਿੱਤੇ ਪਰ ਭਾਜਪਾ ਲੋਕ ਸੇਵਾ ਦੇ ਆਪਣੇ ਏਜੰਡੇ ਤੋਂ ਪਿੱਛੇ ਨਹੀਂ ਹਟੇਗੀ | ਨਵਨਿਯੁਕਤ ਮੰਡਲ ਪ੍ਰਧਾਨ ਹੁਣ ਯੋਜਨਾਵਾਂ ਲਾਗੂ ਕਰਨ ਲਈ ਘਰ-ਘਰ ਤੱਕ ਪਹੁੰਚ ਕਰਨਗੇ | ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਦੇ ਕਨਵੀਨਰ ਪਰਮਪਾਲ ਕੌਰ ਸਿੱਧੂ, ਜਰਨਲ ਸਕੱਤਰ ਮੇਜਰ ਸਿੰਘ ਬਰਾੜ ਅਤੇ ਵਿਵੇਕ ਗਰਗ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਮਰਜੀਤ ਗਿਰੀ ਨੌਜਵਾਨ ਆਗੂ ਹਨ, ਉਹ ਰਾਮਾ ਮੰਡਲ 'ਚ ਲਗਾਤਾਰ ਪਾਰਟੀ ਲਈ ਮਿਹਨਤ ਕਰ ਰਹੇ ਹਨ | ਇਸ ਖ਼ਿੱਤੇ 'ਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਪਰਿਵਾਰ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਅਮਰਜੀਤ ਗਿਰੀ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਪਰਮਪਾਲ ਕੌਰ ਸਿੱਧੂ, ਦੁਰਗੇਸ਼ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਮੰਦਰ ਕੌਰ ਸ਼ੇਰਗੜ੍ਹ, ਰਜਨੀ ਜੱਸਲ, ਜਸਪ੍ਰੀਤ ਸਿੰਘ ਜੱਸਾ, ਗੁਰਜੀਤ ਸਿੰਘ ਗੋਰਾ ਦਿਉਣ, ਮੋਹਿਤ ਕੋਹਲੀ, ਚੰਦਨ ਕਾਂਤ, ਨੀਰਜ ਸਿੰਗਲਾ ਅਤੇ ਮੀਡੀਆ ਇੰਚਾਰਜ ਰਤਨ ਸ਼ਰਮਾ ਮਲੂਕਾ ਨੇ ਵੀ ਅਮਰਜੀਤ ਗਿਰੀ ਨੂੰ ਮੁਬਾਰਕਵਾਦ ਦਿੱਤੀ ਹੈ |
ਪਿਛਲੀ ਖ਼ਬਰ ਤਨਖ਼ਾਹ ਨਾ ਮਿਲਣ ਕਰਕੇ ਆਦਰਸ਼ ਸਕੂਲ ਦੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ ਅਗਲੀ ਖ਼ਬਰ ਲਾਇਨਜ਼ ਕਲੱਬ ਮੇਨ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ 475 ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।