ਮਾਨਸਾ, 21 ਸਤੰਬਰ (ਸੱਭਿ.ਪ੍ਰਤੀ)- ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਯੋਜਨਾ ਤਹਿਤ ਸੂਬੇ ਅੰਦਰ ਖੁੱਲੇ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਨਾ ਮਿਲਣ ਕਰਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦਕਿ ਸਤੰਬਰ ਮਹੀਨਾ ਵੀ ਪੂਰਾ ਹੋਣ ਵਾਲਾ ਹੈ | ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਸੂਬਾਈ ਆਗੂ ਸੁਰਿੰਦਰਪਾਲ ਕੌਰ ਨੇ ਦੋਸ਼ ਲਗਾਇਆ ਕਿ ਸਿੱਖਿਆ ਵਿਕਾਸ ਬੋਰਡ ਪੰਜਾਬ ਵਲੋਂ ਸਕੂਲ ਮੁਲਾਜ਼ਮਾਂ ਨੂੰ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਦਿੱਤੀ ਗਈ | ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤਨਖ਼ਾਹਾਂ ਜਲਦ ਜਾਰੀ ਕੀਤੀਆਂ ਜਾਣ | ਉਨਾਂ ਚਿਤਾਵਨੀ ਦਿੱਤੀ ਜੇਕਰ ਮਸਲਾ ਜਲਦ ਹੱਲ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ |