19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ 'ਚ ਭਲਕੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਜਾਵੇਗਾ

ਅਜੀਤ ਡੈਸਕ 22-09-2025
ਭਗਤਾ ਭਾਈਕਾ, 21 ਸਤੰਬਰ (ਸੁਖਪਾਲ ਸਿੰਘ ਸੋਨੀ)- ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਸੱਦੇ ਤਹਿਤ ਸੀ. ਐਮ. ਐਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਵਲੋਂ ਭਲਕੇ 23 ਸਤੰਬਰ ਨੰੂ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ¢ ਸੰਸਥਾ ਦੇ ਪਿ੍ੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਇਸ ਦਿਨ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਆਉਣਗੇ ਅਤੇ ਨਿਰੋਲ ਪੰਜਾਬੀ ਭਾਸ਼ਾ ਵਿਚ ਗੱਲਬਾਤ ਕਰਨਗੇ¢ ਹਰ ਇੱਕ ਵਿਦਿਆਰਥੀ ਇਕ ਪੰਨਾ ਗੁਰਮੁਖੀ ਲਿਪੀ ਦਾ ਸੁੰਦਰ ਲਿਖਾਈ ਵਿਚ ਲਿਖ ਕੇ ਸੋਸ਼ਲ ਮੀਡੀਆ ਉੱਪਰ ਅੱਪਲੋਡ ਕਰੇਗਾ¢ ਇਸ ਮੌਕੇ ਸੰਸਥਾ ਦੇ ਵਿਦਿਆਰਥੀ ਕਵਿਤਾ ਉਚਾਰਣ, ਕਾਵਿ ਲੇਖਣ, ਨਿਬੰਧਲੇਖਣ, ਕਹਾਣੀ ਰਚਨਾ, ਵਾਦ-ਵਿਵਾਦ, ਭਾਸ਼ਣ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ, ਸ਼ਬਦ ਜੋੜ, ਬੋਲ-ਲਿਖਤ, ਸਵਾਲ-ਜਵਾਬ, ਪੋਸਟਰ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵਿਚ ਹਿੱਸਾ ਲੈਣਗੇ¢ ਉਨ੍ਹਾਂ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਇਹ ਇੱਕ ਨਵਾਂ ਆਰੰਭ ਹੋ ਰਿਹਾ ਹੈ¢ ਡਾ. ਧੂਰੀ ਮੁਤਾਬਿਕ ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਵਿਸ਼ਵ ਵਿਚ ਵੱਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ¢ ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੰੂ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ¢
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਤਨਖ਼ਾਹ ਨਾ ਮਿਲਣ ਕਰਕੇ ਆਦਰਸ਼ ਸਕੂਲ ਦੇ ਮੁਲਾਜ਼ਮ ਫਾਕੇ ਕੱਟਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।