10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ 216 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਦੇ ਲੜ ਲੱਗੇ

ਅਜੀਤ ਡੈਸਕ 23-09-2025
ਤਲਵੰਡੀ ਸਾਬੋ, 22 ਸਤੰਬਰ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਮਾਲਵੇ ਅੰਦਰ ਗੁਰਮਤਿ ਲਹਿਰ ਨੂੰ ਹੋਰ ਪ੍ਰਚੰਡ ਕਰਨ ਦੇ ਮਨੋਰਥ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭੇ ਹਫ਼ਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ਕਰਵਾਏ ਗੁਰਮਤਿ ਸਮਾਗਮ 'ਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ ਜਦੋਂਕਿ ਅੰਮਿ੍ਤ ਸੰਚਾਰ ਦੌਰਾਨ 216 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗੇ | ਸਮਾਗਮ ਦੌਰਾਨ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਬਾਬਾ ਅਟਲ ਰਾਇ ਜੀ ਦੇ ਸੱਚਖੰਡ ਪਿਆਨਾ ਦਿਵਸ ਮੌਕੇ ਉਨ੍ਹਾਂ ਦੇ ਜੀਵਨਕਾਲ ਅਤੇ ਕਾਰਜਾਂ ਤੋਂ ਜਾਣੂੰ ਕਰਵਾਉਦਿਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਆ | ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂਕਿ ਭਾਈ ਅੰਮਿ੍ਤਪਾਲ ਸਿੰਘ ਭੀਖੀ ਪ੍ਰਚਾਰਕ ਨੇ ਕਥਾ ਵੀਚਾਰਾਂ ਰਾਹੀਂ ਤੇ ਭਾਈ ਚਮਕੌਰ ਸਿੰਘ ਕਕਰਾਲਾ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੱਸਣ ਲਈ ਪ੍ਰੇਰਿਆ | ਸਮਾਗਮ ਦੌਰਾਨ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਤੇ ਵਧੀਕ ਮੈਨੇਜਰ ਗੁਰਦੇਵ ਸਿੰਘ ਸੰਧੂ ਵੀ ਵਿਸ਼ੇਸ ਤੌਰ 'ਤੇ ਮੌਜੂਦ ਰਹੇ | ਉਧਰ ਧਰਮ ਪ੍ਰਚਾਰ ਕਮੇਟੀ ਉਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ ਹੀਰੇਵਾਲਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਹਰ ਹਫ਼ਤੇ ਵਾਂਗ ਇਸ ਵਾਰ ਵੀ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ 'ਚ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ 'ਚ 216 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਛੱਕਦਿਆਂ ਗੁਰੂ ਸਾਹਿਬ ਦਾ ਪੱਲਾ ਫੜਿਆ | ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਇਕ ਸੰਦੇਸ਼ ਰਾਹੀਂ ਸ਼ੁਭਕਾਮਨਾਵਾਂ ਭੇਟ ਕਰਦਿਆਂ ਹੋਰਨਾਂ ਸੰਗਤਾਂ ਨੂੰ ਵੀ ਅੰਮਿ੍ਤ ਸੰਚਾਰ ਕਰਕੇ ਸੱਚੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ |
ਪਿਛਲੀ ਖ਼ਬਰ ਲੋੜਵੰਦ ਤੇ ਬੇਸਹਾਰਾ ਬਜ਼ੁਰਗਾਂ ਲਈ ਸਹਾਈ ਹੋਵੇਗਾ ਬਿਰਧ ਆਸ਼ਰਮ-ਡੀ. ਸੀ. ਅਗਲੀ ਖ਼ਬਰ ਨਵਰਾਤੇ ਦੇ ਪਹਿਲੇ ਦਿਨ ਮਾਤਾ ਸ਼ੈਲਪੁੱਤਰੀ ਦੀ ਪੂਜਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।