01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਗੁਰਪ੍ਰੀਤ ਸਿੰਘ ਖਟੜਾ ਸੂਬਾ ਪ੍ਰਧਾਨ, ਮਨਪ੍ਰੀਤ ਸਿੰਘ ਬਠਿੰਡਾ ਜਨਰਲ ਸਕੱਤਰ ਬਣੇ

ਅਜੀਤ ਡੈਸਕ 24-09-2025

ਮਹਿਰਾਜ, 23 ਸਤੰਬਰ (ਸੁਖਪਾਲ ਮਹਿਰਾਜ)-ਮਨਿਸਟਰੀਅਲ ਸਟਾਫ਼ ਸਿਖਿਆ ਵਿਭਾਗ ਦੀ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਦੀ ਚੋਣ ਮਲਕੀਤ ਸਿੰਘ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਦੀ ਸੁਚੱਜੀ ਰਹਿਨੁਮਾਈ ਹੇਠ ਹੋਈ | ਇਸ ਚੋਣ ਦੌਰਾਨ ਹਾਜ਼ਰ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰਾਂ ਵਲੋਂ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਚੋਣ ਦੌਰਾਨ ਗੁਰਪ੍ਰੀਤ ਸਿੰਘ ਖੱਟੜਾ ਜ਼ਿਲ੍ਹਾ ਸਿਖਿਆ ਅਫ਼ਸਰ (ਐਸਿ:) ਲੁਧਿਆਣਾ ਸੂਬਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਬਠਿੰਡਾ ਸੂਬਾ ਸਕੱਤਰ ਚੁਣਿਆ ਗਿਆ | ਇਹ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਮਨਪ੍ਰੀਤ ਸਿੰਘ ਮਹਿਰਾਜ ਨੇ ਦੱਸਿਆ ਕਿ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਮਤਾ ਪਾਸ ਕਰਕੇ ਪੁਰਾਣੀ ਸੂਬਾ ਬਾਡੀ ਨੂੰ ਭੰਗ ਕੀਤਾ ਗਿਆ ਅਤੇ ਪੁਰਾਣੀ ਸੂਬਾ ਬਾਡੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ, ਉਪਰੰਤ ਨਵੇਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਨੇ ਵਿਸ਼ਵਾਸ ਦਿਵਾਇਆ ਕਿ ਸਿੱਖਿਆ ਵਿਭਾਗ ਦੇ ਇਕੱਲੇ-ਇਕੱਲੇ ਕਲੈਰੀਕਲ ਕਾਮਿਆ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਸਰਕਾਰ ਨਾਲ ਲੜਾਈ ਵਿੱਢਣ ਲਈ ਹਮੇਸ਼ਾ ਸਿੱਖਿਆ ਵਿਭਾਗ ਦੇ ਸਾਥੀਆਂ ਨੂੰ ਨਾਲ ਲੈ ਕੇ ਯੋਗਦਾਨ ਪਾਇਆ ਜਾਵੇਗਾ |

ਪਿਛਲੀ ਖ਼ਬਰ ਤਰਕਸ਼ੀਲਾਂ ਨੇ ਬੱਚੇ ਦੇ ਕਾਤਲ ਨੂੰ ਜਲਦ ਸਜ਼ਾ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਪਰਾਲੀ ਫੂਕਣ ਵਾਲੇ ਕਿਸਾਨਾਂ ਨੂੰ ਜੇਲ੍ਹੀਂ ਡੱਕਣ ਦੇ ਹੁਕਮਾਂ ਦਾ ਭਾਕਿਯੂ ਡਕੌਂਦਾ (ਧਨੇਰ) ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।