01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਝੁਨੀਰ ਵਿਖੇ ਬੋਹਾ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਅਜੀਤ ਡੈਸਕ 24-09-2025
ਝੁਨੀਰ, 23 ਸਤੰਬਰ (ਸਿੰਗਲਾ)- ਸਥਾਨਕ ਕਸਬੇ ਦੇ ਬੋਹਾ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ | ਇਸ ਸੜਕ 'ਤੇ ਕਈ ਫਾਸਟ ਫੂਡ ਦੀਆਂ ਰੇਹੜੀਆਂ ਚੱਲ ਰਹੀਆਂ ਹਨ, ਜਿਸ ਕਾਰਨ ਇਸ ਰਸਤੇ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਇਸ ਸੜਕ 'ਤੇ ਸਰਕਾਰੀ ਹਸਪਤਾਲ ਵੀ ਹੈ, ਜਿਸ ਕਾਰਨ ਐਂਬੂਲੈਂਸ ਵਾਲਿਆਂ ਨੂੰ ਭੀੜ 'ਚੋਂ ਲੰਘਣਾ ਔਖਾ ਹੋ ਜਾਂਦਾ ਹੈ | ਲੋਕਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਨਾਜਾਇਜ਼ ਕਬਜ਼ੇ ਛੁਡਵਾ ਕੇ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ |
ਪਿਛਲੀ ਖ਼ਬਰ ਡੀ. ਸੀ. ਵਲੋਂ ਪਰਾਲੀ ਨਾ ਸਾੜਨ ਵਾਲੇ ਮਾਨਸਾ ਜ਼ਿਲੇ੍ਹ ਦੇ 105 ਕਿਸਾਨਾਂ ਦਾ ਸਨਮਾਨ ਅਗਲੀ ਖ਼ਬਰ ਤਰਕਸ਼ੀਲਾਂ ਨੇ ਬੱਚੇ ਦੇ ਕਾਤਲ ਨੂੰ ਜਲਦ ਸਜ਼ਾ ਦੇਣ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।