01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡੀ. ਸੀ. ਵਲੋਂ ਪਰਾਲੀ ਨਾ ਸਾੜਨ ਵਾਲੇ ਮਾਨਸਾ ਜ਼ਿਲੇ੍ਹ ਦੇ 105 ਕਿਸਾਨਾਂ ਦਾ ਸਨਮਾਨ

ਅਜੀਤ ਡੈਸਕ 24-09-2025

ਮਾਨਸਾ, 23 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਵਾਲੇ ਜ਼ਿਲ੍ਹਾ ਮਾਨਸਾ ਦੇ 105 ਕਿਸਾਨਾਂ ਨੂੰ ਪ੍ਰਸੰਸਾ ਪੱਤਰ ਅਤੇ ਟੀ ਸ਼ਰਟਸ ਨਾਲ ਸਨਮਾਨਿਤ ਕੀਤਾ | ਇਨ੍ਹਾਂ ਕਿਸਾਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਿਸਾਨ 'ਵਾਤਾਵਰਨ ਦੇ ਰਾਖੇ' ਕਹਿਲਾਏ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਵੀ ਚਾਨਣ ਮੁਨਾਰੇ ਬਣ ਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਬਾਰੇ ਪ੍ਰੇਰਿਤ ਕਰਨਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਹਰ ਉਸ ਕਿਸਾਨ ਦੇ ਸਹਿਯੋਗ ਲਈ ਕਾਰਜਸ਼ੀਲ ਹੈ, ਜੋ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਦਾ ਇੱਛੁਕ ਹੈ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਪਿੰਡਾਂ ਵਿਚ ਜਾਗਰੂਕਤਾ ਕੈਂਪਾਂ ਦੀ ਲੜੀ ਨੂੰ ਜਾਰੀ ਰੱਖਿਆ ਜਾਵੇ ਅਤੇ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪੂਰਾ ਕਰਨ ਲਈ ਉਪਰਾਲੇ ਕੀਤੇ ਜਾਣ | ਇਸ ਮੌਕੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ, ਡਾ. ਗੁਰਲੀਨ ਕੌਰ ਆਈ.ਏ.ਐਸ. (ਸਿਖਲਾਈ ਅਧੀਨ), ਐਸ.ਡੀ.ਐਮ. ਸਰਦੂਲਗੜ੍ਹ ਅਜੀਤ ਪਾਲ ਸਿੰਘ, ਡਿਪਟੀ ਪੋ੍ਰਜੈਕਟ ਡਾਇਰੈਕਟਰ ਆਤਮਾ ਡਾ. ਚਮਨਦੀਪ ਸਿੰਘ, ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਸਿੱਧੂ, ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੋਹਾ ਕੋਲ ਸੜਕ 'ਤੇ ਨਵੇਂ ਬਣੇ ਖੱਡਿਆਂ ਨੇ ਵਾਹਨਾਂ ਦਾ ਲੰਘਣਾ ਦੁੱਭਰ ਬਣਾਇਆ ਅਗਲੀ ਖ਼ਬਰ ਝੁਨੀਰ ਵਿਖੇ ਬੋਹਾ ਰੋਡ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।