02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 24-09-2025
ਭੀਖੀ, 23 ਸਤੰਬਰ (ਸਹੋਤਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਏ. ਸਮੈਸਟਰ ਪਹਿਲੇ ਦੇ ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਨੇ 8.47 ਗ੍ਰੇਡ ਨਾਲ ਪਹਿਲਾ, ਦਿਲਜੀਤ ਸਿੰਘ ਨੇ 8.43 ਗ੍ਰੇਡ ਨਾਲ ਦੂਜਾ, ਜਸਪ੍ਰੀਤ ਕੌਰ ਅਤੇ ਪੂਜਾ ਕੌਰ ਨੇ 8.27 ਗ੍ਰੇਡ ਨਾਲ ਤੀਜਾ ਸਥਾਨ ਹਾਸਲ ਕੀਤਾ | ਕਮੇਟੀ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ | ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਅਵਤਾਰ ਸਿੰਘ, ਪ੍ਰੋ. ਹਰਬੰਸ ਸਿੰਘ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਕਰਮਜੀਤ ਕੌਰ ਆਦਿ ਹਾਜ਼ਰ ਸੀ |
ਪਿਛਲੀ ਖ਼ਬਰ ਸਰਦ ਰੁੱਤ ਦੀਆਂ ਸਬਜ਼ੀ ਬੀਜ ਕਿੱਟਾਂ ਜਾਰੀ ਅਗਲੀ ਖ਼ਬਰ ਰਾਮਲੀਲ੍ਹਾ ਮੰਚਨ ਦੇ ਤੀਜੇ ਦਿਨ ਰਾਮ ਤੇ ਲਕਸ਼ਮਣ ਨੇ ਚਾਚੀ ਤਾੜਕਾ ਦਾ ਕੀਤਾ ਵਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।