02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਰਦ ਰੁੱਤ ਦੀਆਂ ਸਬਜ਼ੀ ਬੀਜ ਕਿੱਟਾਂ ਜਾਰੀ

ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਵਿ. ਪ੍ਰਤੀ)- ਬਾਗਬਾਨੀ ਵਿਭਾਗ ਮਾਨਸਾ ਵਲੋਂ ਘਰੇਲੂ ਬਗੀਚੀ ਨੂੰ ਉਤਸ਼ਾਹਿਤ ਕਰਨ ਲਈ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਬੀਜ ਕਿੱਟ ਸਹਾਇਕ ਡਾਇਰੈਕਟਰ ਬਾਗ਼ਬਾਨੀ ਦਫ਼ਤਰ ਮਾਨਸਾ ਵਿਖੇ ਜਾਰੀ ਕੀਤੀ ਗਈ | ਬਲਬੀਰ ਸਿੰਘ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਵਿਭਾਗ ਵਲੋਂ ਇਹ ਕਿੱਟ ਨੈਸ਼ਨਲ ਇੰਸਟੀਚਿਊਟ ਆਫ ਨਿਊਟਿ੍ਸ਼ਨ ਹੈਦਰਾਬਾਦ ਦੇ ਸੰਤੁਲਿਤ ਖੁਰਾਕ ਦੇ ਮਾਪਦੰਡਾਂ ਅਨੁਸਾਰ ਹਰ ਵਿਅਕਤੀ ਲਈ ਪ੍ਰਤੀ ਦਿਨ 300 ਗ੍ਰਾਮ ਤਾਜ਼ਾ ਸਬਜ਼ੀਆਂ, ਜਿਸ ਵਿਚ 120 ਗ੍ਰਾਮ ਹਰੇ ਪੱਤੇ ਵਾਲੀਆਂ ਸਬਜੀਆਂ, 90 ਗ੍ਰਾਮ ਜੜ੍ਹਾਂ ਵਾਲੀਆਂ ਸਬਜੀਆਂ ਅਤੇ 90 ਗ੍ਰਾਮ ਹੋਰ ਸਬਜੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਅਸੀਂ ਘਰੇਲੂ ਬਗੀਚੀ ਲਗਾ ਕੇ ਘਰ ਲਈ ਲੋੜੀਦੀ ਸਬਜ਼ੀ ਅਤੇ ਜ਼ਹਿਰ ਰਹਿਤ ਸਬਜ਼ੀਆਂ ਪੈਦਾ ਕਰ ਸਕਦੇ ਹਾਂ | ਇਸ ਮੌਕੇ ਪਰਮੇਸ਼ਰ ਕੁਮਾਰ ਬਾਗਬਾਨੀ ਵਿਕਾਸ ਅਫ਼ਸਰ, ਗਿਆਨ ਪ੍ਰਕਾਸ਼ ਸੀਨੀਅਰ ਸਹਾਇਕ, ਅੰਮਿ੍ਤਪਾਲ ਸਿੰਘ, ਸੰਦੀਪ ਸਿੰਘ, ਕਮਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਕੈਂਪ ਲਗਾਇਆ ਅਗਲੀ ਖ਼ਬਰ ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।