03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਆਲ ਇੰਡੀਆ ਸਟੇਟ ਗੌਰਮਿੰਟ ਫੈਡਰੇਸ਼ਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਵਿ.ਪ੍ਰਤੀ)- ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਵਲੋਂ ਬਿੱਕਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਡੀ.ਸੀ. ਮਾਨਸਾ ਰਾਹੀਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਆਗੂਆਂ ਨੇ ਮੰਗ ਕੀਤੀ ਕਿ ਚਾਰੇ ਕਿਰਤ ਕੋਡ ਰੱਦ ਕੀਤੇ ਜਾਣ, ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਪੱਕੇ ਕੀਤੇ ਜਾਣ, ਮਹਿਕਮਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਅੱਠਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦਾ ਗਠਨ ਕਰਨ ਦੇ ਨਾਲ ਹੀ ਹੋਰ ਜਾਇਜ਼ ਮੰਗਾਂ ਮੰਨੀਆਂ ਜਾਣ | ਜਥੇਬੰਦੀ ਨੇ ਚਿਤਾਵਨੀ ਦਿੱਤੀ ਜੇਕਰ ਉਪਰੋਕਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਹਿੰਮਤ ਸਿੰਘ ਦੂਲੋਵਾਲ, ਜਸਪ੍ਰੀਤ ਸਿੰਘ ਮਾਨਸਾ, ਗੁਰਸੇਵਕ ਸਿੰਘ ਭੀਖੀ, ਗੁਰਪ੍ਰੀਤ ਸਿੰਘ ਮਾਨਸਾ, ਮੇਜਰ ਸਿੰਘ ਬਾਜੇਵਾਲਾ, ਹਰਬੰਸ ਸਿੰਘ ਫਰਵਾਹੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰੂਪ ਸਿੰਘ ਰੂਪਾ ਫ਼ਾਊਾਡੇਸ਼ਨ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਕੋਟੀਆਂ ਅਤੇ ਬੂਟ ਵੰਡੇ ਅਗਲੀ ਖ਼ਬਰ ਆਯੁਰਵੈਦ ਵਿਭਾਗ ਵਲੋਂ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।